ਅੱਜਕੱਲ ਤੇਜ਼ ਰਫਤਾਰ ਕਈ ਲੋਕਾਂ ਦੀ ਜਿੰਦਗੀ ਲੈ ਚੁੱਕੀ ਹੈ ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ ਗੁਜਰਾਤ ਵਿੱਚ ਗੁਜਰਾਤ ਦੇ ਆਨੰਦਪੁਰ ਨੇੜੇ ਇੱਕ ਬੱਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਅੱਠ ਲੋਕ ਗੰਭੀਰ ਜ਼ਖ਼ਮੀ ਹਨ। ਇਹ ਹਾਦਸਾ ਅਹਿਮਦਾਬਾਦ ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਵਾਪਰਿਆ। 15 ਜੁਲਾਈ ਨੂੰ ਸਵੇਰੇ 4:30 ਵਜੇ ਦੇ ਕਰੀਬ ਇਕ ਟਰੱਕ ਨੇ ਲਗਜ਼ਰੀ ਬੱਸ ਨੂੰ ਟੱਕਰ ਮਾਰ ਦਿੱਤੀ। 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕਾਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਬੱਸ ਮਹਾਰਾਸ਼ਟਰ ਤੋਂ ਰਾਜਸਥਾਨ ਜਾ ਰਹੀ ਸੀ। ਆਨੰਦ ਨੇੜੇ ਬੱਸ ਪੰਕਚਰ ਹੋ ਗਈ। ਇਸ ਕਾਰਨ ਬੱਸ ਦੇ ਡਰਾਈਵਰ ਅਤੇ ਸਵਾਰੀਆਂ ਬੱਸ ਦੇ ਹੇਠਾਂ ਹੀ ਖੜ੍ਹੇ ਸਨ। ਉਦੋਂ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਫਾਇਰ ਬ੍ਰਿਗੇਡ, ਐਕਸਪ੍ਰੈੱਸ ਹਾਈਵੇਅ ਪੈਟਰੋਲਿੰਗ ਟੀਮ ਅਤੇ ਆਨੰਦ ਦਿਹਾਤੀ ਪੁਲਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਆਨੰਦ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਬੱਸ ਅਤੇ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਇਸ ਤੋਂ ਪਹਿਲਾਂ 12 ਜੁਲਾਈ ਨੂੰ ਗੁਜਰਾਤ ਦੇ ਪਾਟਨ ਜ਼ਿਲ੍ਹੇ ‘ਚ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਸੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਲੋਕ ਜ਼ਖਮੀ ਹੋ ਗਏ। ਇਹ ਟੱਕਰ ਰਾਧਨਪੁਰ ਕਸਬੇ ਦੇ ਖਾੜੀ ਪੁਲ ਨੇੜੇ ਹੋਈ। ਸਾਹਮਣੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਟਰੱਕ ਦੇ ਡਰਾਈਵਰ ਅਤੇ ਕਲੀਨਰ ਦੀ ਵੀ ਮੌਤ ਹੋ ਗਈ।