ਚਿੱਟੇ ਨੇ ਰੋਲ’ਤੀ ਪੰਜਾਬ ਦੀ ਜਵਾਨੀ, ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ+ਤ

ਚਿੱਟੇ ਨੇ ਰੋਲ’ਤੀ ਪੰਜਾਬ ਦੀ ਜਵਾਨੀ, ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ+ਤ

ਪਟਿਆਲਾ (ਵੀਓਪੀ ਬਿਊਰੋ) ਪੰਜਾਬ ਵਿੱਚ ਨਸ਼ੇ ਦਾ ਦਰਿਆ ਨੌਜਵਾਨ ਪੀੜੀ ਨੂੰ ਆਪਣੇ ਨਾਲ ਵਹਾ ਕੇ ਲਿਜਾਇਆ ਰਿਹਾ ਹੈ। ਸੂਬੇ ਵਿੱਚ ਹਰ ਤੀਜੇ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਸਭ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਫਿਰ ਵੀ ਨਾ ਤਾਂ ਨਸ਼ਾ ਰੁਕ ਰਿਹਾ ਹੈ ਅਤੇ ਨਾ ਹੀ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਘਟ ਰਹੀ ਹੈ। ਇਸ ਖਿਡਾਰੀ ਦੀ ਨਸ਼ੇ ਕਾਰਨ ਹੋਈ ਮੌਤ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾ ‘ਚ 40 ਸਾਲਾ ਕਬੱਡੀ ਖਿਡਾਰੀ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਥਾਣਾ ਭਾਦਸੋਂ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਵਿੱਚ ਖਿਡਾਰੀ ਦੇ ਇੱਕ ਦੋਸਤ ਤੋਂ ਇਲਾਵਾ ਅੱਠ ਨਸ਼ਾ ਤਸਕਰ ਵੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ ਸਤਵਿੰਦਰ ਕਈ ਰਾਜ ਪੱਧਰੀ ਕਬੱਡੀ ਟੂਰਨਾਮੈਂਟਾਂ ਵਿੱਚ ਖੇਡ ਚੁੱਕਾ ਹੈ। ਦੋਸ਼ ਹੈ ਕਿ ਦੋਸਤ ਨੇ ਕਬੱਡੀ ਖਿਡਾਰੀ ਨੂੰ ਜ਼ਬਰਦਸਤੀ ਨਸ਼ੇ ਦੀ ਓਵਰਡੋਜ਼ ਦਿੱਤੀ। ਫਿਲਹਾਲ ਸਾਰੇ ਦੋਸ਼ੀ ਫਰਾਰ ਹਨ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ਾਦੀਸ਼ੁਦਾ ਸੀ। ਇਸ ਦੇ ਨਾਲ ਹੀ ਮੁਲਜ਼ਮਾਂ ਵਿੱਚ ਦੋਸਤ ਸੰਜੀਵ ਕੁਮਾਰ, ਰਾਜਵਿੰਦਰ ਸਿੰਘ, ਰਾਜੂ, ਸੋਨਾ, ਲਕਸ਼ਮੀ, ਬਿਮਲਾ, ਚਰਨੋ, ਭੋਲੀ, ਛੋਟੀ ਸਾਰੇ ਵਾਸੀ ਪਿੰਡ ਰੋਹਟੀ ਛੰਨਾ ਸ਼ਾਮਲ ਹਨ।

ਕਬੱਡੀ ਖਿਡਾਰੀ ਦੇ ਭਰਾ ਪਰਵਿੰਦਰ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਸੰਜੀਵ ਕੁਮਾਰ ਜੋ ਕਿ ਨਸ਼ੇ ਦਾ ਆਦੀ ਸੀ, 13 ਜੁਲਾਈ ਨੂੰ ਉਸ ਦੇ ਘਰ ਆਇਆ ਅਤੇ ਸਤਵਿੰਦਰ ਨੂੰ ਆਪਣੇ ਨਾਲ ਲੈ ਗਿਆ। ਸੰਜੀਵ ਨੇ ਦੇਰ ਰਾਤ ਆਪਣੇ ਭਰਾ ਨੂੰ ਘਰ ਛੱਡ ਦਿੱਤਾ। ਸਤਵਿੰਦਰ ਸਿੰਘ ਬਹੁਤ ਜ਼ਿਆਦਾ ਨਸ਼ਾ ਕਰਦਾ ਸੀ, ਜਿਸ ਕਾਰਨ ਕੁਝ ਸਮੇਂ ਬਾਅਦ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਨਾਭਾ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!