ਸੜਕ ਤੇ ਜਾਂਦੇ ਨੂੰ ਬਚਾਉਂਣ ਦੇ ਚੱਕਰ ਚ ਬਾਕੀਆਂ ਲਈ ਬਣਿਆ ਕਾਲ, ਕਾਰ ਪਲਟਣ ਨਾਲ 2 ਮੌ+ਤਾਂ, 5 ਗੰਭੀਰ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ‘ਚ ਵੇਰਕਾ ਬਾਈਪਾਸ ‘ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਕ ਕਾਰ ‘ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਵੇਰਕਾ ਬਾਈਪਾਸ ‘ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ।

ਮੌਕੇ ‘ਤੇ ਪਹੁੰਚੇ ਇੰਸਪੈਕਟਰ ਏ.ਕੇ. ਸੋਹੀ ਨੇ ਦੱਸਿਆ ਕਿ ਕਾਰ ਚਲਾ ਰਹੇ ਡਰਾਈਵਰ ਦੀ ਮਾਂ ਅਤੇ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਵੇਰਕਾ ਰੋਡ ’ਤੇ ਹਲਵਾਈ ਦੀ ਦੁਕਾਨ ਚਲਾਉਣ ਵਾਲੇ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ।ਕਾਰ ਚਾਲਕ ਗੋਪੀ ਚੰਦ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਆਪਣੀ ਕਾਰ ਨੰਬਰ ਐਚ.ਪੀ.40 ਈ 9576 ਵਿੱਚ ਕਾਂਗੜਾ ਨੂੰ ਵਾਪਸ ਆ ਰਿਹਾ ਸੀ। ਵੇਰਕਾ ਬਾਈਪਾਸ ‘ਤੇ ਦੂਨ ਪਬਲਿਕ ਸਕੂਲ ਨੇੜੇ ਸੜਕ ਦੇ ਵਿਚਕਾਰ ਅਚਾਨਕ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਸ ਨੂੰ ਬਚਾਉਂਦੇ ਹੋਏ ਉਸ ਦੀ ਕਾਰ ਪਲਟ ਗਈ।

ਉਸ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਭਗਤਾਂਵਾਲਾ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਉਹ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਕਾਂਗੜਾ ਪਰਤ ਰਹੇ ਸਨ।ਘਟਨਾ ਦੇ ਚਸ਼ਮਦੀਦ ਗਵਾਹ ਭਿੱਖੀਵਿੰਡ ਵਾਸੀ ਰਣਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਸੀ। ਫਿਰ ਪੈਦਲ ਜਾ ਰਿਹਾ ਮ੍ਰਿਤਕ ਕਾਰ ਅੱਗੇ ਆ ਗਿਆ। ਉਸ ਨੂੰ ਬਚਾਉਂਦੇ ਹੋਏ ਕਾਰ ਪਲਟ ਗਈ ਅਤੇ ਸੜਕ ‘ਤੇ ਜਾ ਡਿੱਗੀ।

ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦੇ ਬਿਆਨ ਲਏ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਭੇਜਿਆ ਜਾ ਰਿਹਾ ਹੈ। ਕਸੂਰ ਕਿਸ ਦਾ ਸੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕੀ। ਪੁਲਸ ਜਾਂਚ ਤੋਂ ਬਾਅਦ ਹੀ ਇਸ ਬਾਰੇ ਕੁਝ ਕਹਿ ਸਕਦੀ ਹੈ।

error: Content is protected !!