ਖਤਮ ਹੋ ਰਹੀ ਪੰਜਾਬ ਦੀ ਜਵਾਨੀ, ਸੰਗਰੂਰ ‘ਚ ਨਸ਼ੇ ਨੇ ਬੁਝਾ’ਤੇ ਦੋ ਘਰਾਂ ਦੇ ਚਿਰਾਗ

ਖਤਮ ਹੋ ਰਹੀ ਪੰਜਾਬ ਦੀ ਜਵਾਨੀ, ਸੰਗਰੂਰ ‘ਚ ਨਸ਼ੇ ਨੇ ਬੁਝਾ’ਤੇ ਦੋ ਘਰਾਂ ਦੇ ਚਿਰਾਗ

ਸੰਗਰੂਰ (ਵੀਓਪੀ ਬਿਊਰੋ) ਪੰਜਾਬ ਵਿੱਚ ਨਸ਼ੇ ਦਾ ਵੱਗਦਾ 6ਵਾਂ ਦਰਿਆ ਆਪਣੇ ਵਹਾਅ ਵਿੱਚ ਨੌਜਵਾਨ ਪੀੜੀ ਨੂੰ ਵਹਾ ਕੇ ਲਿਜਾ ਰਿਹਾ ਹੈ। ਸਰਕਾਰ ਕੋਈ ਵੀ ਆਵੇ ਪਰ ਨਸ਼ਾ ਖਤਮ ਕਰਨਾ ਨਾ-ਮੁਮਕਿਨ ਹੋਇਆ ਜਾਪਦਾ ਹੈ। ਪੰਜਾਬ ਵਿੱਚ ਨਸ਼ਿਆਂ ਕਾਰਨ ਕਈ ਘਰਾਂ ਦੇ ਚਿਰਾਗ ਬੁਝਦੇ ਜਾ ਰਹੇ ਹਨ। ਨਸ਼ਾ ਨੌਜਵਾਨਾਂ ਲਈ ਮੌਤ ਬਣਿਆ ਹੋਇਆ ਹੈ। ਪੰਜਾਬ ਸਰਕਾਰ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨ ਨਾਕਾਮ ਸਾਬਤ ਹੋ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਭਵਾਨੀਗੜ੍ਹ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵਾਂ ਦੀਆਂ ਲਾਸ਼ਾਂ ਘਰ ਦੇ ਇੱਕ ਕਮਰੇ ਵਿੱਚੋਂ ਮਿਲੀਆਂ। ਪੁਲਿਸ ਨੇ ਦੋਵਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਦੇ ਰਾਮਪੁਰਾ ਰੋਡ ’ਤੇ ਸਥਿਤ ਇਕ ਘਰ ’ਚੋਂ ਦੋ ਨੌਜਵਾਨਾਂ ਰਣਜੀਤ ਸਿੰਘ (27) ਅਤੇ ਬਨੀ ਸਿੰਘ (25) ਦੀਆਂ ਲਾਸ਼ਾਂ ਭੇਤਭਰੀ ਹਾਲਤ ’ਚ ਪਈਆਂ ਮਿਲੀਆਂ, ਜਿਨ੍ਹਾਂ ’ਚੋਂ ਇੱਕ ਦੇ ਹੱਥ ’ਚ ਸਰਿੰਜ ਫੜੀ ਹੋਈ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਜਿਸ ਥਾਂ ਤੋਂ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਹ ਮ੍ਰਿਤਕ ਦੇ ਰਿਸ਼ਤੇਦਾਰ ਦਾ ਘਰ ਹੈ। ਬੰਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਘਰ ਉਨ੍ਹਾਂ ਦੇ ਰਿਸ਼ਤੇਦਾਰ ਰਣਜੀਤ ਸਿੰਘ ਦਾ ਹੈ ਅਤੇ ਉਹ ਇੱਥੇ ਇਕੱਲਾ ਰਹਿੰਦਾ ਸੀ। ਰਣਜੀਤ ਸਿੰਘ ਦੇ ਮਾਤਾ-ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਦਾ ਪੁੱਤਰ ਇੱਥੇ ਆ ਕੇ ਰਾਤ ਨੂੰ ਉਸ ਕੋਲ ਸੌਂਦਾ ਸੀ ਅਤੇ ਸਵੇਰੇ ਘਰ ਵਾਪਸ ਆ ਜਾਂਦਾ ਸੀ।

ਸ਼ੁੱਕਰਵਾਰ ਸਵੇਰੇ ਜਦੋਂ ਉਨ੍ਹਾਂ ਦਾ ਲੜਕਾ ਬੰਨੀ ਘਰ ਵਾਪਸ ਨਹੀਂ ਆਇਆ ਅਤੇ ਉਨ੍ਹਾਂ ਨੇ ਉਸ ਨੂੰ ਫੋਨ ਕੀਤਾ ਤਾਂ ਫੋਨ ਵੀ ਬੰਦ ਸੀ। ਜਦੋਂ ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਹੋਏ ਰਣਜੀਤ ਸਿੰਘ ਦੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਘਰ ਦੇ ਦਰਵਾਜ਼ੇ ਬੰਦ ਸਨ। ਜਦੋਂ ਉਨ੍ਹਾਂ ਨੇ ਇਕ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਉਨ੍ਹਾਂ ਦੀਆਂ ਲਾਸ਼ਾਂ ਕਮਰੇ ਦੇ ਅੰਦਰ ਬੈੱਡ ‘ਤੇ ਪਈਆਂ ਮਿਲੀਆਂ। ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!