ਇਸ ਵਾਰਦਾਤ ਦੇ ਮਗਰੋਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਨੇੜੇ ਦੇ ਪਿੰਡ ’ਚ ਕੰਮ ਕਰਦਾ ਸੀ, ਉਸਦੀ ਦੁਕਾਨ ਨੇੜੇ ਪਤੀ-ਪਤਨੀ ਵਿਚਾਲੇ ਝਗੜਾ ਹੋ ਰਿਹਾ ਸੀ ਤਾਂ ਗੁਰਦਰਸ਼ਨ ਸਿੰਘ ਉਨ੍ਹਾਂ ਨੂੰ ਰੋਕਣ ਦੇ ਲਈ ਚਲਾ ਗਿਆ ਤਾਂ ਉਕਤ ਵਿਅਕਤੀ ਨੇ ਕਿਰਪਾਨ ਨਾਲ ਉਸ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ।