ਸਾਉਣ ਦੀ ਬਾਰਿਸ਼ ਲਈ ਹੋ ਜਾਓ ਤਿਆਰ, ਪੰਜਾਬ ਦੇ ਇਨ੍ਹਾਂ 12 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ

ਸਾਉਣ ਦੀ ਬਾਰਿਸ਼ ਲਈ ਹੋ ਜਾਓ ਤਿਆਰ, ਪੰਜਾਬ ਦੇ ਇਨ੍ਹਾਂ 12 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ
ਵੀਓਪੀ ਬਿਊਰੋ- ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਰਿਹਾ ਹੈ। ਐਤਵਾਰ ਅਤੇ ਸੋਮਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ ਕਈ ਥਾਵਾਂ ‘ਤੇ ਗਰਜ, ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਸ਼ੁੱਕਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਅਜੇ ਵੀ ਔਸਤ ਨਾਲੋਂ 3.5 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿੱਚ ਵੀ 1.2 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵੀ ਔਸਤ ਨਾਲੋਂ 3 ਡਿਗਰੀ ਵੱਧ ਬਣਿਆ ਹੋਇਆ ਹੈ।
ਐਸਬੀਐਸ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ। ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ 5.5 ਮਿਲੀਮੀਟਰ ਅਤੇ ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਿਹਾ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ, ਪਠਾਨਕੋਟ 37.9, ਪਟਿਆਲਾ 36.3, ਫਰੀਦਕੋਟ 37, ਗੁਰਦਾਸਪੁਰ 36.3 ਡਿਗਰੀ ਅਤੇ ਫਿਰੋਜ਼ਪੁਰ ਦਾ 38 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦਾ ਘੱਟੋ-ਘੱਟ ਤਾਪਮਾਨ 26.8 ਡਿਗਰੀ ਅਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 27.5 ਡਿਗਰੀ ਦਰਜ ਕੀਤਾ ਗਿਆ ਹੈ।
error: Content is protected !!