
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਅੰਬਾਲਾ ਦੇ ਐਸਪੀ ਸੁਰਿੰਦਰ ਸਿੰਘ ਭੌਰੀਆ ਰਾਤ 3 ਵਜੇ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਕਾਤਲ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ। ਜਿਸ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।ਨਰਾਇਣਗੜ੍ਹ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਛਾਉਣੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।
ਨਾਲ ਹੀ ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਦਾ ਸਿਵਲ ਹਸਪਤਾਲ ਨਰਾਇਣਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ। ਜਦਕਿ ਮ੍ਰਿਤਕਾ ਦੀ ਇੱਕ ਬੇਟੀ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ 35 ਸਾਲਾ ਹਰੀਸ਼, ਉਸ ਦੀ ਪਤਨੀ 32 ਸਾਲਾ ਸੋਨੀਆ, ਮਾਂ 65 ਸਾਲਾ ਸਰੋਪੀ, ਬੇਟੀ 5 ਸਾਲਾ ਯਸ਼ਿਕਾ ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ।