ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਸ਼ਿਮਲਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਰਾਤ ਕਰੀਬ 2 ਵਜੇ ਕਾਰ ਸ਼ਾਦੇਨਾਲੀ ਨੇੜੇ 150 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੋਹੜੂ ਹਸਪਤਾਲ ਭੇਜਿਆ ਗਿਆ, ਪਰ ਉਥੋਂ ਉਨ੍ਹਾਂ ਨੂੰ ਆਈਜੀਐਮਸੀ ਸ਼ਿਮਲਾ ਰੈਫਰ ਕਰ ਦਿੱਤਾ ਗਿਆ।