ਜੰਮੂ ‘ਚ ਮੁੜ ਅੱਤਵਾਦੀਆਂ ਨੇ ਕੀਤਾ ਹਮਲਾ, ਭਾਰਤੀ ਫੌਜ ਦੇ ਤਿੰਨ ਜਵਾਨ ਜ਼ਖਮੀ
ਵੀਓਪੀ ਬਿਊਰੋ-ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਇਕ ਵਾਰ ਫਿਰ ਅੱਤਵਾਦੀਆਂ ਅਤੇ ਫੌਜ ਦੇ ਜਵਾਨਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਹੈ। ਇਹ ਮੁੱਠਭੇੜ ਕਮਾਕਰੀ ਇਲਾਕੇ ਵਿੱਚ ਸ਼ੁਰੂ ਹੋਈ ਹੈ। ਜਾਣਕਾਰੀ ਮੁਤਾਬਕ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਹਨ ਅਤੇ ਇਕ ਅੱਤਵਾਦੀ ਮਾਰਿਆ ਗਿਆ ਹੈ। ਅੱਤਵਾਦੀਆਂ ਦੀ ਭਾਲ ‘ਚ ਫੌਜ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।
ਦੱਸ ਦਈਏ ਕਿ ਪਿਛਲੇ ਕੁਝ ਹਫਤਿਆਂ ਤੋਂ ਜੰਮੂ-ਕਸ਼ਮੀਰ ਦੇ ਕਿਸੇ ਨਾ ਕਿਸੇ ਜ਼ਿਲੇ ‘ਚ ਲਗਭਗ ਹਰ ਰੋਜ਼ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਰਹੀ ਹੈ।
ਕੁਪਵਾੜਾ ‘ਚ ਤਿੰਨ ਦਿਨਾਂ ‘ਚ ਇਹ ਦੂਜਾ ਮੁਕਾਬਲਾ ਹੈ, ਜੋ ਜ਼ਿਲੇ ਦੇ ਕੁਮਕਰੀ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ੁਰੂ ਹੋਇਆ ਹੈ। ਸੁਰੱਖਿਆ ਬਲਾਂ ਨੇ ਸੰਭਾਵਿਤ ਅੱਤਵਾਦੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਕੁਪਵਾੜਾ ਦੇ ਕੁਮਕਾਰੀ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਸੀ। ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਲੁਕੇ ਹੋਏ ਅੱਤਵਾਦੀਆਂ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ, ਜਿਸ ਵਿਚ ਘੱਟੋ-ਘੱਟ ਤਿੰਨ ਜਵਾਨ ਜ਼ਖਮੀ ਹੋ ਗਏ।
ਕੁਪਵਾੜਾ ‘ਚ ਮੰਗਲਵਾਰ ਯਾਨੀ 23 ਜੁਲਾਈ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਸੁਰੱਖਿਆ ਬਲ ਅੱਤਵਾਦ ਵਿਰੋਧੀ ਮੁਹਿੰਮ ਚਲਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਤੋਂ ਬਾਅਦ ਜ਼ਿਲੇ ਦੇ ਲੋਲਾਬ ਇਲਾਕੇ ‘ਚ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਿਵੀਜ਼ਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਕਿਹਾ ਸੀ, “ਸੁਰੱਖਿਆ ਬਲਾਂ ਨੂੰ ਕੁਪਵਾੜਾ ਦੇ ਲੋਲਾਬ ਵਿੱਚ ਤ੍ਰਿਮੁਖਾ ਟਾਪ ਨੇੜੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ ਸੀ। ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਵੀ ਮਾਰਿਆ ਗਿਆ। ਮੁਕਾਬਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਸੀ।