ਜ਼ਮੀਨੀ ਵਿਵਾਦ ਨੇ ਧਾਰਿਆ ਖੂ+ਨੀ ਰੂਪ, ਦੋ ਧੜਿਆਂ ਵਿਚ ਖੂਨੀ ਝੜਪ, 36 ਮੌਤਾਂ, 162 ਜ਼ਖ਼ਮੀ

ਉੱਤਰ-ਪੱਛਮੀ ਪਾਕਿਸਤਾਨ ਦੇ ਇੱਕ ਅਸ਼ਾਂਤ ਕਬਾਇਲੀ ਜ਼ਿਲ੍ਹੇ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿੱਚ ਝੜਪ ਹੋ ਗਈ। ਦੋਵਾਂ ਪਾਸਿਓਂ ਹੋਈ ਗੋਲੀਬਾਰੀ ‘ਚ ਘੱਟੋ-ਘੱਟ 36 ਲੋਕਾਂ ਦੇ ਮਾਰੇ ਜਾਣ ਅਤੇ 162 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਪਾਕਿਸਤਾਨ ਦੀ ਫੌਜ ਅਤੇ ਸਥਾਨਕ ਨੇਤਾ ਦੋਹਾਂ ਸਮੂਹਾਂ ਵਿਚਕਾਰ ਸਮਝੌਤਾ ਕਰਵਾਉਣ ਵਿਚ ਲੱਗੇ ਹੋਏ ਹਨ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਇਸ ਤੋਂ ਬਾਅਦ ਵੀ ਇੱਥੇ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਰਾਕੇਟ ਲਾਂਚਰਾਂ ਨਾਲ ਹਮਲੇ ਕੀਤੇ ਜਾ ਰਹੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਖੁਰੱਮ ਜ਼ਿਲ੍ਹੇ ਦੇ ਬੁਸ਼ਹਿਰਾ ਪਿੰਡ ਵਿਚ ਪੰਜ ਦਿਨ ਪਹਿਲਾਂ ਝਗੜਾ ਹੋਇਆ ਸੀ। ਇਹ ਜ਼ਿਲ੍ਹਾ ਅਫਗਾਨਿਸਤਾਨ ਦੀ ਹੱਦ ਨਾਲ ਲੱਗਦਾ ਹੈ। ਹਾਲੇ ਵੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਗੋਲੀਬਾਰੀ ਜਾਰੀ ਹੈ।

ਇੱਥੇ ਕਾਫੀ ਸਮੇਂ ਤੋਂ ਕੁਝ ਗੁੱਟਾਂ ਵਿਚਾਲੇ ਤਣਾਅ ਚੱਲ ਰਿਹਾ ਹੈ। ਕੁਝ ਸਮਾਂ ਪਹਿਲਾਂ ਬੋਸ਼ਹਿਰਾ, ਮਲਿਕੇਲ ਅਤੇ ਦਾਂਦਰ ਇਲਾਕੇ ਵਿਚ ਸ਼ੀਆ ਅਤੇ ਸੁੰਨੀ ਕਬੀਲਿਆਂ ਵਿਚ ਟਕਰਾਅ ਹੋਇਆ ਸੀ ਪਰ ਪੁਲਿਸ ਅਤੇ ਫ਼ੌਜ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਸ ਟਕਰਾਅ ਨੂੰ ਟਾਲ ਦਿੱਤਾ ਗਿਆ ਸੀ। ਪਰ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਿਰ ਗੋਲੀਬਾਰੀ ਹੋ ਗਈ। ਇਹ ਗੋਲੀਬਾਰੀ ਅਜੇ ਵੀ ਜਾਰੀ ਹੈ। ਪੁਲਿਸ ਅਤੇ ਫੌਜ ਦੇ ਦਖਲ ਨਾਲ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚਾਰ ਦਿਨ ਪਹਿਲਾਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝੜਪ ਹੋ ਗਈ ਸੀ। ਸਥਾਨਕ ਨਿਵਾਸੀਆਂ ਨੇ ਕਿਹਾ ਕਿ ਇੱਕ ਦੂਜੇ ਦੇ ਵਿਰੁੱਧ ਮੋਰਟਾਰ ਸ਼ੈੱਲਾਂ ਅਤੇ ਰਾਕੇਟ ਲਾਂਚਰਾਂ ਸਮੇਤ ਵਧੇਰੇ ਆਧੁਨਿਕ ਹਥਿਆਰਾਂ ਦੀ ਵਰਤੋਂ ਕਰ ਰਹੇ ਹਨ। ਬੀਤੀ ਰਾਤ ਹੋਏ ਮੁਕਾਬਲੇ ਵਿੱਚ ਘੱਟੋ-ਘੱਟ ਚਾਰ ਹਮਲੇ ਹੋਏ। ਇਸ ਵਿੱਚ ਕਈ ਲੋਕ ਮਾਰੇ ਗਏ ਸਨ। ਇਸ ਹਮਲੇ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਅਤੇ ਬਾਜ਼ਾਰ ਬੰਦ ਹਨ।

error: Content is protected !!