ਬੈਗ ਚ ਪਿ+ਸ+ਤੌ+ਲ ਲੈਕੇ ਸਕੂਲ ਪਹੁੰਚਿਆ ਨਰਸਰੀ ਦਾ ਵਿਦਿਆਰਥੀ, ਤੀਸਰੀ ਕਲਾਸ ਦੇ ਵਿਦਿਆਰਥੀ ਨੂੰ ਮਾਰੀ ਗੋ+ਲੀ

ਬਿਹਾਰ ਦੇ ਸੁਪੌਲ ਦੇ ਤ੍ਰਿਵੇਣੀਗੰਜ ਦੇ ਲਾਲਪੱਟੀ ਸਥਿਤ ਸੇਂਟ ਜੌਹਨ ਬੋਰਡਿੰਗ ਸਕੂਲ ਵਿਚ ਅੱਜ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਨਰਸਰੀ ਕਲਾਸ ‘ਚ ਪੜ੍ਹਦਾ 5 ਸਾਲਾ ਵਿਦਿਆਰਥੀ ਏਕਲਵਿਆ ਕੁਮਾਰ ਆਪਣੇ ਬੈਗ ‘ਚ ਹਥਿਆਰ ਲੈ ਕੇ ਸਕੂਲ ਪਹੁੰਚਿਆ ਅਤੇ ਪ੍ਰਾਰਥਨਾ ਤੋਂ ਪਹਿਲਾਂ 3ਵੀਂ ਜਮਾਤ ਦੇ ਵਿਦਿਆਰਥੀ ‘ਤੇ ਗੋਲੀਆਂ ਚਲਾ ਦਿੱਤੀਆਂ।ਗੋਲੀ ਆਸਿਫ਼ ਦੇ ਖੱਬੇ ਹੱਥ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤ੍ਰਿਵੇਣੀਗੰਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਦੋਸ਼ੀ ਵਿਦਿਆਰਥੀ ਨੂੰ ਕਾਬੂ ਕਰ ਲਿਆ ਗਿਆ।

ਸਕੂਲ ਪ੍ਰਸ਼ਾਸਨ ਮੁਤਾਬਕ ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਸਕੂਲ ਬੁਲਾਇਆ ਗਿਆ, ਜਿਸ ਦੌਰਾਨ ਵਿਦਿਆਰਥੀ ਵੀ ਸਕੂਲ ਪ੍ਰਿੰਸੀਪਲ ਦੇ ਚੈਂਬਰ ‘ਚ ਮੌਜੂਦ ਸੀ। ਜਿੱਥੇ ਉਸ ਦੇ ਪਿਤਾ ਮੁਕੇਸ਼ ਯਾਦਵ ਵੀ ਹਾਜ਼ਰ ਸੀ। ਘਟਨਾ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਕਿ ਮੁਕੇਸ਼ ਯਾਦਵ ਆਪਣੇ ਬੱਚੇ ਨੂੰ ਲੈ ਕੇ ਹਥਿਆਰ ਸਮੇਤ ਭੱਜ ਗਿਆ ਪਰ ਜ਼ਖਮੀ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਉਸ ਕੋਲੋਂ ਹਥਿਆਰ ਦੀ ਮੈਗਜ਼ੀਨ ਖੋਹ ਲਈ।

ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਨੇ ਸਕੂਲ ‘ਚ ਭੰਨਤੋੜ ਕੀਤੀ। ਇਸ ਦੇ ਨਾਲ ਹੀ ਤ੍ਰਿਵੇਣੀਗੰਜ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਬੱਚਾ ਅਤੇ ਉਸ ਦਾ ਪਰਿਵਾਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਕੂਲ ਪ੍ਰਸ਼ਾਸਨ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਲਾਪਰਵਾਹੀ ਕਿਵੇਂ ਵਾਪਰੀ।

ਜ਼ਾਹਿਰ ਹੈ ਕਿ ਇਹ ਘਟਨਾ ਸਾਰਿਆਂ ਲਈ ਹੈਰਾਨ ਕਰਨ ਵਾਲੀ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ। ਸਕੂਲਾਂ ਵਿੱਚ ਸੁਰੱਖਿਆ ਅਤੇ ਵਿਦਿਆਰਥੀਆਂ ਦੇ ਬੈਗ ਚੈੱਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਮਾਪਿਆਂ ਅਤੇ ਸਰਪ੍ਰਸਤਾਂ ਵਿੱਚ ਡੂੰਘੀ ਚਿੰਤਾ ਹੈ।

error: Content is protected !!