ਦਿੱਲੀ ਜਾ ਕੇ ਚੰਨੀ ਦੇ ਫਸ ਗਏ PM ਮੋਦੀ ਨਾਲ ਸਿੰਗ, ਨੋਟਿਸ ਭੇਜ ਕੇ ਕਿਹਾ- ਪ੍ਰਧਾਨ ਮੰਤਰੀ ਖਿਲਾਫ਼ ਕਰੋ ਸਖਤ ਕਾਰਵਾਈ, ਨਹੀਂ ਤਾਂ…

ਦਿੱਲੀ ਜਾ ਕੇ ਚੰਨੀ ਦੇ ਫਸ ਗਏ PM ਮੋਦੀ ਨਾਲ ਸਿੰਗ, ਨੋਟਿਸ ਭੇਜ ਕੇ ਕਿਹਾ- ਪ੍ਰਧਾਨ ਮੰਤਰੀ ਖਿਲਾਫ਼ ਕਰੋ ਸਖਤ ਕਾਰਵਾਈ, ਨਹੀਂ ਤਾਂ…

ਵੀਓਪੀ ਬਿਊਰੋ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਸੰਸਦ ਮੈਂਬਰ ਚੁਣੇ ਗਏ ਬੇਧੜਕ ਅਤੇ ਹਰਫਨਮੌਲਾ ਚਰਨਜੀਤ ਸਿੰਘ ਚੰਨੀ ਲਗਾਤਾਰ ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਰਹਿੰਦੇ ਹਨ। ਪਹਿਲਾਂ ਪੰਜਾਬ ਵਿੱਚ ਰਹਿ ਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਸਮੇਂ ਸਮੇਂ ‘ਤੇ ਸ਼ੀਸ਼ਾ ਦਿਖਾਇਆ। ਉਹਨਾਂ ਖਿਲਾਫ ਕਈ ਵਾਰ ਜਾਂਚ ਅਤੇ ਪੁਲਿਸ ਕਾਰਵਾਈ ਦੀ ਗੱਲ ਚੱਲੀ ਪਰ ਉਹਨਾਂ ਨੇ ਬਿਨਾ ਕਿਸੇ ਖੌਫ ਤੋਂ ਲੋਕਾਂ ਦੀ ਆਵਾਜ਼ ਨੂੰ ਸਰਕਾਰਾਂ ਦੇ ਕੰਨੀ ਤੱਕ ਪਹੁੰਚਾਇਆ ਹੈ।


ਇਸ ਦੌਰਾਨ ਚੰਨੀ ਨੇ ਹੁਣ ਲੋਕ ਸਭਾ ਵਿੱਚ ਜਾ ਕੇ ਵੀ ਸਮੇਂ-ਸਮੇਂ ‘ਤੇ ਆਪਣੀ ਅਵਾਜ਼ ਬੁਲੰਦ ਕੀਤੀ ਹੈ। ਇੱਥੇ ਵੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਖਰੀਆਂ-ਖਰੀਆਂ ਸੁਣਾ ਦਿੱਤੀਆਂ ਹਨ। ਇਸੇ ਦੇ ਨਾਲ ਹੀ ਸਾਂਸਦ ਚੰਨੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਪਾਰਲੀਮੈਂਟ ਵਿੱਚ ਇੱਕ ਨੋਟਿਸ ਲੈ ਕੇ ਆਏ ਹਨ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਆਓ ਜਾਣਦੇ ਹਾਂ ਕੀ ਹੈ ਪੂਰਾ।


ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਚੰਨੀ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਨੁਰਾਗ ਠਾਕੁਰ ਦੇ ਭਾਸ਼ਣ ਦੇ ਉਸ ਹਿੱਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ, ਜਿਸ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਚੰਨੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਦਨ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ।


ਚੰਨੀ ਨੇ ਲੋਕ ਸਭਾ ਸਪੀਕਰ ਨੂੰ ਦਿੱਤੇ ਨੋਟਿਸ ‘ਚ ਕਿਹਾ, ‘ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਪ੍ਰਸਤਾਵ ਨੂੰ ਸਵੀਕਾਰ ਕਰੋ ਅਤੇ ਇਸ ਨੂੰ ਸਦਨ ‘ਚ ਲਿਆਉਣ ਦੀ ਇਜਾਜ਼ਤ ਦਿਓ। ਮੈਂ ਇਹ ਵੀ ਬੇਨਤੀ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਲਈ ਕਾਰਵਾਈ ਕੀਤੀ ਜਾਵੇ।

error: Content is protected !!