ਮੀਂਹ ਨੇ ਉਜਾੜ ‘ਤੀ ਮਾਂ ਦੀ ਦੁਨੀਆ,ਮਾਂ -ਪਿਓ ਨੇ ਅਰਥੀ ਕੋਲ ਰੱਖਿਆ ਕੇਕ, ਭੈਣਾਂ ਨੇ ਸਿਵੇ ਕੋਲ ਰੱਖੀ ਰੱਖੜੀ

ਪਿੰਡ ਖੈਰਾਬਾਦ ਵਿਚ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਪੰਜ ਸਾਲ ਦੇ ਬੱਚੇ ਦੀ ਮੌਤ ਹੋ ਗਈ। ਛੱਤ ਡਿੱਗਣ ਕਾਰਨ ਇਕ ਨੌਜਵਾਨ ਅਤੇ ਦੋ ਬੱਚੇ ਮਲਬੇ ਹੇਠ ਆ ਗਏ, ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ। ਜ਼ਖਮੀਆਂ ਵਿਚ ਮ੍ਰਿਤਕ ਬੱਚੇ ਦੀ ਭੈਣ ਫਾਜ਼ਲਪ੍ਰੀਤ ਕੌਰ (10) ਅਤੇ ਚਾਚਾ ਵਿਸ਼ਾਲਦੀਪ ਸਿੰਘ ਸ਼ਾਮਲ ਹਨ।

ਘਟਨਾ ਸਮੇਂ ਬੱਚਿਆਂ ਦੇ ਮਾਤਾ-ਪਿਤਾ ਘਰ ‘ਤੇ ਨਹੀਂ ਸਨ। ਮਾਂ ਨੀਲਮ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਹੈ। ਨੀਲਮ ਆਪਣੇ ਪਤੀ ਨਾਲ ਕਿਸੇ ਕੰਮ ਲਈ ਗਈ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਸਕੂਲ ਜਾਣਾ ਪਿਆ ਸੀ।

ਮ੍ਰਿਤਕ ਬੱਚੇ ਦੇ ਪਿਤਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਕੰਮ ’ਤੇ ਜਾ ਰਿਹਾ ਸੀ ਤਾਂ ਉਸ ਨੂੰ ਗੁਆਂਢੀ ਦਾ ਫੋਨ ਆਇਆ ਕਿ ਉਸ ਦੇ ਘਰ ਦੀ ਛੱਤ ਡਿੱਗ ਗਈ ਹੈ। ਛੱਤ ਡਿੱਗਣ ਕਾਰਨ ਇਕ ਨੌਜਵਾਨ ਅਤੇ ਦੋ ਬੱਚੇ ਮਲਬੇ ਹੇਠਾਂ ਦੱਬ ਗਏ। ਜਿਨ੍ਹਾਂ ਨੂੰ ਬੜੀ ਮੁਸ਼ਕਿਲ ਨਾਲ ਮਲਬੇ ਹੇਠੋਂ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪਹਿਲੀ ਜਮਾਤ ਵਿਚ ਪੜ੍ਹਦੇ ਪੰਜ ਸਾਲ ਦੇ ਬੱਚੇ ਗੁਰਫਤਿਹ ਸਿੰਘ ਦੀ ਮਲਬੇ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪੀੜਤ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਮੀਂਹ ਦੇ ਮੌਸਮ ਵਿਚ ਉਨ੍ਹਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਜਾਵੇ ਅਤੇ ਮਕਾਨ ਬਣਾਉਣ ਵਿਚ ਸਹਾਇਤਾ ਦਿੱਤੀ ਜਾਵੇ।

error: Content is protected !!