ਹਾਈਵੇ ‘ਤੇ ਗ਼ਲਤ ਸਾਈਡ ਤੋਂ ਆਕੇ ਬੱਸ ‘ਚ ਵੱਜੀ ਕਾਰ, 7 ਲੋਕਾਂ ਦੀ ਮੌ×ਤ, 2 ਦਰਜਨ ਤੋਂ ਵੀ ਵੱਧ ਜ਼ਖਮੀ

ਹਾਈਵੇ ‘ਤੇ ਗ਼ਲਤ ਸਾਈਡ ਤੋਂ ਆਕੇ ਬੱਸ ‘ਚ ਵੱਜੀ ਕਾਰ, 7 ਲੋਕਾਂ ਦੀ ਮੌ×ਤ, 2 ਦਰਜਨ ਤੋਂ ਵੀ ਵੱਧ ਜ਼ਖਮੀ

ਵੀਓਪੀ ਬਿਊਰੋ – ਇਟਾਵਾ ‘ਚ ਆਗਰਾ ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਦੀ ਟੱਕਰ ਰਾਏਬਰੇਲੀ ਤੋਂ ਦਿੱਲੀ ਜਾ ਰਹੀ ਡਬਲ ਡੇਕਰ ਬੱਸ ਨਾਲ ਹੋ ਗਈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਇਟਾਵਾ ਦੇ ਉਸਰਾਹਾਰਾ ਥਾਣਾ ਖੇਤਰ ਦੇ ਚੈਨਲ ਨੰਬਰ 129 ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਰਾਤ ਕਰੀਬ 12.30 ਵਜੇ ਇਕ ਡਬਲ ਡੈਕਰ ਸਲੀਪਰ ਬੱਸ ਆਗਰਾ-ਲਖਨਊ ਐਕਸਪ੍ਰੈੱਸ ਵੇਅ ਤੋਂ ਦਿੱਲੀ ਵੱਲ ਜਾ ਰਹੀ ਸੀ। ਉਦੋਂ ਇੱਕ ਕਾਰ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਲੱਗੇ ਲੋਹੇ ਦੇ ਜਾਲ ਨੂੰ ਤੋੜ ਕੇ ਸੜਕ ਦੇ ਦੂਜੇ ਪਾਸੇ ਜਾ ਪਹੁੰਚੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਬੱਸ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ।


ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਮੁਤਾਬਕ ਇਸ ਹਾਦਸੇ ‘ਚ ਕੁੱਲ 7 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 25 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਪੀ.ਜੀ.ਆਈ, ਸੈਫਈ ‘ਚ ਦਾਖਲ ਕਰਵਾਇਆ। ਇਸ ਦੌਰਾਨ ਬੱਸ ਵਿੱਚ ਸਵਾਰ ਯਾਤਰੀ ਰਾਜੇਸ਼ ਗੁਪਤਾ ਨੇ ਦੱਸਿਆ ਕਿ ਇੱਕ ਕਾਰ ਗਲਤ ਸਾਈਡ ਤੋਂ ਆ ਰਹੀ ਸੀ ਅਤੇ ਅਚਾਨਕ ਬੱਸ ਨਾਲ ਟਕਰਾ ਗਈ। ਬੱਸ ਡਰਾਈਵਰ ਨੇ ਵੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ, ਇਹ ਭਿਆਨਕ ਹਾਦਸਾ ਵਾਪਰ ਗਿਆ।


ਇਟਾਵਾ ਦੇ ਐੱਸਐੱਸਪੀ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਵਾਪਰਿਆ। ਰਾਏਬਰੇਲੀ ਤੋਂ ਦਿੱਲੀ ਜਾਂਦੇ ਸਮੇਂ ਬੱਸ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਜਿਸ ‘ਚੋਂ 7 ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕੁਝ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਦੇ ਦਿੱਤੀ ਗਈ ਹੈ।

 

Etawa UP accident seven death sadnews Lakhnow agra Highway

error: Content is protected !!