ਪੰਜਾਬ ਵਿਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵਲੋਂ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਹੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਪੰਜਾਬ ਵਿਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ।