ਬਟਾਲਾ ਰੋਡ ‘ਤੇ ਫੁੱਟਪਾਥ ‘ਤੇ ਰਹਿੰਦੇ ਬਜ਼ੁਰਗ ਨਾਲ ਕੱਢੀ ਦੁਸ਼ਮਣੀ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ×ਤ×ਲ

ਬਟਾਲਾ ਰੋਡ ‘ਤੇ ਫੁੱਟਪਾਥ ‘ਤੇ ਰਹਿੰਦੇ ਬਜ਼ੁਰਗ ਨਾਲ ਕੱਢੀ ਦੁਸ਼ਮਣੀ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ×ਤ×ਲ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿੱਚ ਆਏ ਦਿਨ ਅਪਰਾਧਿਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਿਤੇ ਕਤਲ ਤੇ ਕਿਤੇ ਲੁੱਟ-ਖੋਹ ਆਮ ਹੋ ਗਿਆ ਹੈ। ਆਮ ਲੋਕ ਅਜਿਹੇ ਮਾਹੌਲ ਵਿੱਚ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹੁਣ ਅੰਮ੍ਰਿਤਸਰ ਦੇ ਬਟਾਲਾ ਰੋਡ ’ਤੇ ਅਣਪਛਾਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਬਜ਼ੁਰਗ ਦੇ ਸਰੀਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ ਅਤੇ ਅਜੇ ਤੱਕ ਬਜ਼ੁਰਗ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ।

ਜਾਣਕਾਰੀ ਮੁਤਾਬਕ ਬਜ਼ੁਰਗ ਸ਼ਖਸ ਇਕੱਲਾ ਹੀ ਰਹਿੰਦਾ ਸੀ ਅਤੇ ਹਰ ਰੋਜ਼ ਬਟਾਲਾ ਰੋਡ ‘ਤੇ ਪੁਲ਼ ਦੇ ਹੇਠਾਂ ਸੌਂਦਾ ਸੀ। ਵੀਰਵਾਰ ਰਾਤ ਕਿਸੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸ਼ਨਾਖ਼ਤ ਲਈ 72 ਘੰਟਿਆਂ ਲਈ ਮੁਰਦਾ ਘਰ ਰਖਵਾ ਦਿੱਤਾ ਹੈ।

ਪੁਲਿਸ ਨੇ ਮੁੱਢਲੀ ਜਾਂਚ ਵਿੱਚ ਦੇਖਿਆ ਕਿ ਬਜ਼ੁਰਗ ਦੇ ਸਰੀਰ ਤੇ ਗੁਪਤ ਅੰਗਾਂ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮਿਲੇ ਹਨ। ਮੌਕੇ ਦੇ ਨੇੜੇ ਚਾਹ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਨੇ ਦੱਸਿਆ ਕਿ ਉਹ ਇੱਥੇ ਰਹਿੰਦਾ ਸੀ ਅਤੇ ਕਿਸੇ ਤੋਂ ਕੁਝ ਨਹੀਂ ਮੰਗਦਾ ਸੀ। ਲੋਕ ਆਪ ਹੀ ਉਸ ਨੂੰ ਖਾਣ ਲਈ ਕੁਝ ਦਿੰਦੇ ਸਨ। ਥਾਣਾ ਸਦਰ ਦੇ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਜਾਂਚ (ਵਿਚ ਕਈ ਸੁਰਾਗ ਵੀ ਮਿਲੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦੇ ਨਾਲ ਰਹਿਣ ਵਾਲੇ ਕਿਸੇ ਵਿਅਕਤੀ ਨੇ ਬਜ਼ੁਰਗ ਦਾ ਕਤਲ ਕੀਤਾ ਹੋ ਸਕਦਾ ਹੈ। ਪੁਲਿਸ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਵੇਗੀ।

error: Content is protected !!