ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ।
ਉਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਪਰ ਅੱਜ ਸੇਵਾਦਾਰ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਸੇਵਾਦਾਰ ਨੇ ਦਮ ਤੋੜ ਦਿਤਾ।