ਮੁੱਖ ਮੰਤਰੀ ਮਾਨ ਦੇ ਰਿਸ਼ਤੇਦਾਰਾਂ ਦੇ ਘਰੋਂ ਹੀ ਚੋਰ ਲੁੱਟਕੇ ਲੈ ਗਏ 17 ਤੋਲੇ ਸੋਨਾ ਤੇ ਲੱਖਾਂ ਰੁਪਏ!

ਮੁੱਖ ਮੰਤਰੀ ਭਗਵੰਤ ਮਾਨ ਦੇ ਰਿਸ਼ਤੇਦਾਰਾਂ ਦੇ ਘਰੋਂ ਹੀ ਚੋਰ ਲੁੱਟਕੇ ਲੈ ਗਏ 17 ਤੋਲੇ ਸੋਨਾ ਤੇ ਲੱਖਾਂ ਰੁਪਏ!

ਸੰਗਰੂਰ (ਵੀਓਪੀ ਬਿਊਰੋ) ਪੰਜਾਬ ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਗਿਆ ਹੈ ਕਿ ਆਏ ਦਿਨ ਅਪਰਾਧਿਕ ਘਟਨਾਵਾਂ ਸੁਣਨ ਵਿੱਚ ਆ ਰਹੀਆਂ ਹਨ ਪਰ ਇਸਦੇ ਬਾਵਜੂਦ ਵੀ ਸਰਕਾਰਾਂ ਕੋਈ ਉਚਿੱਤ ਹੱਲ ਕਰਨ ਵਿੱਚ ਕਾਮਯਾਬ ਨਹੀਂ ਹੋ ਰਹੀਆਂ। ਪੰਜਾਬ ਪੁਲਿਸ ਵੀ ਅਪਰਾਧ ਰੋਕਣ ਵਿੱਚ ਫੇਲ੍ਹ ਨਜ਼ਰ ਆ ਰਹੀ ਹੈ। ਲੁੱਟ ਖੋਹ ਇੰਨੀ ਵੱਧ ਗਈ ਹੈ ਕਿ ਰਾਹ ਜਾਂਦੇ ਤੇ ਘਰ ਬੈਠੇ ਹਰ ਵਿਅਕਤੀ ਨਾਲ ਆਏ ਦਿਨ ਲੁੱਟ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਸੀਂ ਟੀਵੀ ਦੇਖਦੇ ਆ ਅਖਬਾਰ ਪੜ੍ਦੇ ਹਾਂ ਉਸ ਵਿੱਚ ਸਭ ਤੋਂ ਪਹਿਲਾਂ ਖਬਰਾਂ ਸੁਣਨ ਵਿੱਚ ਆਉਂਦੀਆਂ ਨੇ ਅਪਰਾਧ ਦੇ ਨਾਲ ਜੁੜੀਆਂ ਹੋਈਆਂ। ਗੱਲ ਕਰੀਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਂ ਉਹਨਾਂ ਦੇ ਰਿਸ਼ਤੇਦਾਰ ਘਰਾਂ ਵਿੱਚ ਹੀ ਚੋਰ ਚੋਰੀ ਕਰ ਰਹੇ ਹਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਦੇ ਸਖਤੀ ਦੇ ਪ੍ਰਬੰਧਾਂ ਉੱਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਜਾਣਕਾਰੀ ਮੁਤਾਬਕ ਸੁਨਾਮ ਥਾਣੇ ਅਧੀਨ ਪੈਂਦੇ ਪਿੰਡ ਜਗਤਪੁਰਾ ਵਿੱਚ ਪੰਜਾਬ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਹੱਦ ਕਰੀਬੀ ਰਿਸ਼ਤੇਦਾਰਾਂ ਦੇ ਘਰ ਵਿੱਚੋਂ ਸ਼ਾਤਿਰ ਚੋਰ ਕਰੀਬ 17 ਤੋਲੇ ਗੋਲਡ ਅਤੇ 1 ਲੱਖ ਰੁਪਏ ਦਾ ਕੈਸ਼ ਲੈ ਕੇ ਫਰਾਰ ਹੋ ਗਏ ਹਨ। ਘਟਨਾ ਦੇ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ ਅਤੇ ਉਨ੍ਹਾਂ ਨੂੰ ਚੋਰੀ ਦੀ ਘਟਨਾ ਬਾਰੇ ਪਤਾ ਵੀ ਨਹੀਂ ਲੱਗਾ।

ਪਿੰਡ ਜਗਤਪੁਰਾ ਦੇ ਸਾਬਕਾ ਸਰਪੰਚ ਅਤੇ ਘਰ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਰਾਤ ਸਮੇਂ ਛੱਤ ਤੋਂ ਘਰ ਵਿੱਚ ਦਾਖਲ ਹੋਏ, ਕਮਰੇ ਵਿੱਚ ਪਈ ਅਲਮਾਰੀ ਤੋੜ ਕੇ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਜਦੋਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤਾਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ ਅਤੇ ਚੋਰ ਘਰ ਦੇ ਕੋਨੇ ਤੋਂ ਬਿਜਲੀ ਦਾ ਬਲਬ ਵੀ ਚੋਰੀ ਕਰਕੇ ਆਪਣੇ ਨਾਲ ਲੈ ਗਏ। ਸ਼ਹਿਰ ਦੇ ਨਾਲ ਲੱਗਦੇ ਇੱਕ ਪਿੰਡ ਵਿੱਚ ਵਾਪਰੀ ਚੋਰੀ ਦੀ ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਚੋਰਾਂ ਵੱਲੋਂ ਜਿਸ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਨਕੇ ਪਰਿਵਾਰ (ਖਡਿਆਲ) ਦਾ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਐਸਐਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲੀਸ ਚੋਰੀ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦੀ ਹੀ ਇਸ ਦੀ ਡੂੰਘਾਈ ਨਾਲ ਜਾਂਚ ਕਰਕੇ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ।

error: Content is protected !!