ਰੋਜ਼ੀ-ਰੋਟੀ ਦੀ ਤਲਾਸ਼ ‘ਚ ਕੈਨੇਡਾ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤਰ, ਸੜਕ ਹਾਦਸੇ ਨੇ ਖੋਹਿਆ ਮਾਪਿਆ ਦਾ ਸਹਾਰਾ

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਵਿਦੇਸ਼ ਦੀ ਧਰਤੀ ਤੇ ਰੋਡ ਐਕਸੀਡੈਂਟ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਜਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਰਹਿਣ ਵਾਲਾ ਸੀ।

ਇਸ ਸੰਬੰਧੀ ਮਿਰਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਤੇਜਬੀਰ ਸਿੰਘ ਜਿਸਦੀ ਪਤਨੀ ਜਗਰੂਪ ਕੌਰ ਜੋ 4 ਸਾਲ ਪਹਿਲਾਂ ਕੈਨੇਡਾ ਗਈ।

ਉਸ ਵਲੋਂ ਆਪਣੇ ਪਤੀ ਕਰੀਬ 2 ਸਾਲ ਪਹਿਲਾਂ ਉਸ ਕੈਨੇਡਾ ਬੁਲਾਇਆ ਗਿਆ। ਕੈਨੇਡਾ ਵਿਚ ਤੇਜਬੀਰ ਸਿੰਘ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਅਤੇ ਕੈਨੇਡਾ ਤੋਂ ਅਮਰੀਕਾ ਲਈ ਟਰਾਲਾ ਲੈਕੇ ਗਿਆ ਸੀ।

ਅਮਰੀਕਾ ਵਿਚ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਸਪਤਾਲ ’ਚ ਬੀਤੀ ਰਾਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਉਸਦੀ ਮ੍ਰਿਤਕ ਦੇਹ ਵਾਪਸ ਪੰਜਾਬ ਲਿਆਉਣ ਦੀ ਮੰਗ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਕਰਨ ਦੀ ਮੰਗ ਕੀਤੀ।

error: Content is protected !!