ਮੁੜ 21 ਦਿਨ ਦੀ ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਰਾਮ ਰਹੀਮ, ਬਲਾਤਕਾਰ ਦੇ ਕਤਲ ਵਰਗੇ ਮਾਮਲਿਆਂ ‘ਚ ਹੋਈ ਹੈ ਸਜ਼ਾ

ਮੁੜ 21 ਦਿਨ ਦੀ ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਰਾਮ ਰਹੀਮ, ਬਲਾਤਕਾਰ ਦੇ ਕਤਲ ਵਰਗੇ ਮਾਮਲਿਆਂ ‘ਚ ਹੋਈ ਹੈ ਸਜ਼ਾ

ਚੰਡੀਗੜ੍ਹ (ਵੀਓਪੀ ਬਿਊਰੋ) ਬਲਾਤਕਾਰ ਤੇ ਕਤਲ ਵਰਗੇ ਮਾਮਲਿਆਂ ‘ਚ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਕੁਝ ਮਹੀਨਿਆਂ ਬਾਅਦ ਹੀ ਪੈਰੋਲ ਲੈਕ ਜੇਲ੍ਹ ‘ਚੋਂ ਬਾਹਰ ਆ ਜਾਂਦਾ ਹੈ। ਸੰਗੀਨ ਅਪਰਾਧਿਕ ਮਾਮਲਿਆਂ ਦੇ ਬਾਵਜੂਦ ਵੀ ਰਾਮ ਰਹੀਮ ਦੀ ਕੁਝ ਸਮੇਂ ਬਾਅਦ ਪੈਰੋਲ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ ਪਰ ਵੋਟਾਂ ਦੇ ਲਈ ਸਰਕਾਰਾਂ ਨੂੰ ਇਹ ਸਭ ਮਨਜ਼ੂਰ ਹੈ। ਇਸ ਵਾਰ ਵੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ ਹੈ। ਅੱਜ ਸਵੇਰੇ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ ਅਤੇ ਸਿੱਧਾ ਆਪਣੇ ਯੂ.ਪੀ. ਦੇ ਆਸ਼ਰਮ ਪਹੁੰਚ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਫਰਲੋ ਮਿਲਿਆ ਹੈ। ਰਾਮ ਰਹੀਮ ਮੰਗਲਵਾਰ ਸਵੇਰੇ ਕਰੀਬ 6 ਵਜੇ ਜੇਲ੍ਹ ਤੋਂ ਬਾਹਰ ਆਇਆ। ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਰਾਮ ਰਹੀਮ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸਖ਼ਤ ਸੁਰੱਖਿਆ ਹੇਠ ਸਵੇਰੇ 6.30 ਵਜੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ।

21 ਦਿਨਾਂ ਦੀ ਫਰਲੋ ਦੌਰਾਨ ਗੁਰਮੀਤ ਰਾਮ ਰਹੀਮ ਬਾਗਪਤ ਦੇ ਬਰਨਾਵਾ ਆਸ਼ਰਮ ‘ਚ ਰਹਿਣਗੇ। ਸਾਲ 2024 ‘ਚ ਗੁਰਮੀਤ ਰਾਮ ਰਹੀਮ ਦੂਜੀ ਵਾਰ ਸਲਾਖਾਂ ਤੋਂ ਬਾਹਰ ਆਇਆ ਹੈ। ਦੱਸ ਦੇਈਏ ਕਿ ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਇੱਕ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ।

error: Content is protected !!