ਵਿਆਹ ਤੋਂ ਬਾਅਦ ਉਸ ਦੀ ਲੜਕੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਕਈ ਵਾਰ ਪੰਚਾਇਤੀ ਰਾਜੀਨਾਮੇ ਵੀ ਹੋਏ ਪਰੰਤੂ ਸਹੁਰਾ ਪਰਿਵਾਰ ਨੇ ਆਪਣਾ ਰਵੱਈਆ ਨਾ ਬਦਲਿਆ ਜਿਸ ਕਾਰਨ ਉਨ੍ਹਾਂ ਜਿਲ੍ਹਾਂ ਪੁਲਿਸ ਮੁਖੀ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੱਸਿਆ ਕਿ 09 ਅਗਸਤ ਨੂੰ ਮਾਮਲਾ ਦੀ ਪੜਤਾਲ ਲਈ ਮਹਿਲਾ ਪੁਲਿਸ ਥਾਣਾ ਹੁਸ਼ਿਆਰਪੁਰ ਬੁਲਾਇਆ ਗਿਆ ਸੀ
ਜਿੱਥੇ ਉਨ੍ਹਾਂ ਦੇ ਜਵਾਈ ਸਰਬਜੀਤ ਸਿੰਘ ਅਤੇ ਉਸ ਦੇ ਭਰਾ ਪਵਨ ਨੇ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਸਾਹਮਣੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਲੜਕੀ ਨੂੰ ਜਲੀਲ ਕਰਨਾ ਸ਼ੁਰੂ ਕਰ ਦਿੱਤਾ। ਚੱਲਦੀ ਗੱਲ ਵਿੱਚੋਂ ਜਲੀਲ ਹੋਇਆ ਉਸ ਦਾ ਪੁੱਤਰ ਚਰਨਜੀਤ ਸਿੰਘ ਇਹ ਕਹਿ ਕੇ ਚਲਾ ਗਿਆ ਕਿ ਇਸ ਨਾਲੋਂ ਮਰ ਜਾਣਾ ਚੰਗਾ ਹੈ।
ਉਨ੍ਹਾਂ ਦੱਸਿਆ ਕਿ ਉਸ ਨੇ ਘਰ ਜਾ ਕੇ ਜਹਿਰੀਲੀ ਚੀਜ ਨਿਗਲ ਲਈ। ਰਾਜੀਨਾਮੇ ਦੌਰਾਨ ਹੀ ਉਨ੍ਹਾਂ ਨੂੰ ਫ਼ੋਨ ਆਇਆ ਕਿ ਚਰਨਜੀਤ ਸਿੰਘ ਨੇ ਜ਼ਹਿਰ ਖ਼ਾ ਲਿਆ ਹੈ। ਉਸ ਨੂੰ ਅਮ੍ਰਿਤਸਰ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਜਵਾਈ ਸਰਬਜੀਤ ਸਿੰਘ ਅਤੇ ਉਸ ਦੇ ਭਰਾ ਪਵਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।