ਕੁਝ ਸਮਾਂ ਪਹਿਲੋਂ ਚੇਤਨ ਬਵੇਜਾ ਨੇ ਉਸਨੂੰ ਨਸ਼ੀਲੀ ਕੋਲਡ ਡ੍ਰਿੰਕ ਪਿਆ ਕੇ ਉਸ ਨਾਲ ਸਰੀਰਕ ਸਬੰਧ ਬਣਾਏ l ਬਾਅਦ ‘ਚ ਮੁਲਜ਼ਮ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਆਬਰੂ ਨਾਲ ਲਗਾਤਾਰ ਖੇਡਦਾ ਰਿਹਾ l
ਕੁਝ ਸਾਲ ਪਹਿਲੋਂ ਜਦ ਔਰਤ ਗਰਭਵਤੀ ਹੋ ਗਈ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ l ਇਸ ਮਾਮਲੇ ‘ਚ ਔਰਤ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਰਖ਼ਾਸਤ ਦਿੱਤੀ l
ਮਾਮਲੇ ਦੀ ਤਫਤੀਸ਼ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਔਰਤ ਦੀ ਸ਼ਿਕਾਇਤ ‘ਤੇ 32 ਸੈਕਟਰ ਦੇ ਵਾਸੀ ਚੇਤਨ ਬਵੇਜਾ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ l ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਚੇਤਨ ਬਵੇਜਾ ਦੀ ਤਲਾਸ਼ ਜਾਰੀ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।