ਭੈਣ ਤੋਂ ਰੱਖੜੀ ਬੰਨ੍ਹਾਉਣ ਆਏ ਗੱਭਰੂ ਭਰਾ ਨੂੰ ਟੱਕਰੀ ਅਣਹੋਣੀ, ਘਰ ਪਹੁੰਚੀ ਲਾ+ਸ਼

ਭੈਣ ਤੋਂ ਰੱਖੜੀ ਬੰਨ੍ਹਾਉਣ ਆਏ ਗੱਭਰੂ ਭਰਾ ਨੂੰ ਟੱਕਰੀ ਅਣਹੋਣੀ, ਘਰ ਪਹੁੰਚੀ ਲਾ+ਸ਼

ਵੀਓਪੀ ਬਿਊਰੋ- ਜਲੰਧਰ ‘ਚ ਰੱਖੜੀ ਦਾ ਤਿਉਹਾਰ ਮਨਾਉਣ ਘਰ ਆਏ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਗੁਰਾਇਆ ਦੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ 22 ਸਾਲਾ ਗੌਰਵ ਰੌਲੀ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਗੌਰਵ ਹਿਮਾਚਲ ਪ੍ਰਦੇਸ਼ ਤੋਂ ਆਪਣੀ ਭੈਣ ਕੋਲ ਰੱਖੜੀ ਬੰਨ੍ਹਣ ਲਈ ਵਾਪਸ ਆਇਆ ਸੀ। ਹਿਮਾਚਲ ਵਿੱਚ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਸ਼੍ਰੀ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਵਿੱਚ ਸ਼ਿੰਗਾਰ ਦੀਆਂ ਵਸਤੂਆਂ ਵੇਚਣ ਦਾ ਸਟਾਲ ਲਗਾ ਰਿਹਾ ਸੀ। ਉਹ ਘਰ ਰੱਖੜੀ ਬੰਨ੍ਹਣ ਹੀ ਆਇਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਕੱਲ੍ਹ ਆਪਣੇ ਮੋਟਰਸਾਈਕਲ ’ਤੇ ਪਿੰਡ ਰੁੜਕਾ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਦੀ ਬਾਈਕ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਘਟਨਾ ‘ਚ ਗੌਰਵ ਨੂੰ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਵੱਲੋਂ ਤੁਰੰਤ ਗੌਰਵ ਦੇ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਅਤੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਗੌਰਵ ਨੂੰ ਡੀਐਮਸੀ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੌਰਵ ਦੇ ਪਰਿਵਾਰ ਵਿੱਚ ਦੋ ਭੈਣਾਂ ਅਤੇ ਇੱਕ ਭਰਾ ਹੈ। ਪਰਿਵਾਰਕ ਮੈਂਬਰਾਂ ਨੇ ਗੌਰਵ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕਰ ਦਿੱਤਾ ਹੈ।

error: Content is protected !!