ਰੱਖੜੀ ਦੇ ਮੌਕੇ ਤੇ ਆਪਸ ‘ਚ ਟਕਰਾਏ 2 ਭਰਾ, ਖੂਨੀ ਲੜਾਈ ‘ਚ ਇੱਕ ਦਾ ਕ+ਤ+ਲ, ਮੌਕੇ ‘ਤੇ ਪਹੁੰਚੀ ਫੋਰੋਂਸਿਕ ਟੀਮ

ਫ਼ਾਜ਼ਿਲਕਾ ਸ਼ਹਿਰ ਦੀ ਸੈਣੀਆਂ ਰੋਡ ‘ਤੇ ਬਣੀ ਭੈਰੋਂ ਬਸਤੀ ਵਿੱਚ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿੱਚ ਦੋ ਭਰਾਵਾਂ ਦੀ ਆਪਸ ਵਿੱਚ ਲੜਾਈ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਇੱਕ ਭਰਾ ਨੇ ਦੂਜੇ ਭਰਾ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।ਸੂਚਨਾ ਮਿਲਣ ‘ਤੇ ਥਾਣਾ ਸਿਟੀ ਦੇ ਇੰਚਾਰਜ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿਤੀ। ਜਾਂਚ ਦੌਰਾਨ ਫੋਰੈਂਸਿਕ ਟੀਮ ਨੂੰ ਬੁਲਾ ਕੇ ਲਾਸ਼ ਵਿੱਚੋ ਸੈਂਪਲ ਲਏ ਗਏ। ਮੌਕੇ ‘ਤੇ ਪਹੁੰਚੇ ਥਾਦਾ ਸਿਟੀ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਰਾਤ ਦੀ ਹੈ।

ਉਨ੍ਹਾਂ ਨੂੰ ਸੂਚਨਾ ਸਵੇਰ ਮਿਲੀ। ਉਸ ਤੋਂ ਬਾਅਦ ਉਨ੍ਹਾ ਮੌਕੇ ‘ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਜਿਸ ਜਗ੍ਹਾ ਤੇ ਕਤਲ ਹੋਇਆ ਹੈ ਉਸ ਜਗ੍ਹਾ ਨੂੰ ਸੀਲ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਮੌਕੇ ‘ਤੇ ਫੋਰੈਂਸਿਕ ਟੀਮ ਨੇ ਸੈਂਪਲ ਲਏ।

ਆਸ਼ੰਕਾ ਹੈ ਕਿ ਇੱਟ ਨਾਲ ਉਸਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸ਼ਿਵਮ ਕੁਮਾਰ ਦੇ ਰੂਪ ਵਿਚ ਹੋਈ ਹੈ। ਜਦਕਿ ਦੂਸਰਾ ਭਰਾ ਅਜੇ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਫਿਲਹਾਲ ਸ਼ਿਵਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਦੀ ਮੋਰਚਰੀ ਵਿੱਚ ਰਾਖਵਾਂ ਦਿੱਤਾ ਗਿਆ ਹੈ ।

error: Content is protected !!