ਬੇਕਾਬੂ ਹੋਇਆ ਟਰਾਲਾ ਬਣਿਆ ਕਾਲ, ਬਜ਼ਾਰ ਜਾ ਰਹੀਆਂ ਮਾਂ-ਧੀਆਂ ਨੂੰ ਦਰੜਿਆ, ਧੀ ਦੀ ਮੌ+ਤ

ਰੱਖੜੀ ਦੇ ਤਿਉਹਾਰ ਵਾਲੇ ਦਿਨ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਰੱਖੜੀ ਵਾਸਤੇ ਸਾਮਾਨ ਖਰੀਣ ਆਪਣੀਆਂ ਬੇਟੀਆਂ ਨਾਲ ਜਾ ਰਹੀ ਇੱਕ ਔਰਤ ਨਾਲ ਵਾਪਰੇ ਸੜਕ ਹਾਦਸੇ ਵਿੱਚ ਜਿੱਥੇ ਉਸ ਦੀ 12 ਸਾਲਾ ਬੇਟੀ ਦੀ ਮੌਤ ਹੋ ਗਈ ਉੱਥੇ ਹੀ ਉਹ ਖੁਦ ਇਸ ਸੜਕ ਹਾਦਸੇ ਵਿੱਚ ਗੰਭੀਰ ਜਖ਼ਮੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 9 ਵਜੇ਼ ਜਦ ਰਾਮਪੁਰਾ ਪਿੰਡ ਨਿਵਾਸੀ ਸਰਬਜੀਤ ਕੌਰ (32) ਪਤਨੀ ਸੁਖਮੰਦਰ ਸਿੰਘ ਆਪਣੀਆਂ ਦੋ ਬੇਟੀਆਂ ਜੈਸ਼ਮੀਨ (12 ਸਾਲ) ਤੇ ਸਹਿਜ਼ਪ੍ਰੀਤ (6 ਸਾਲ) ਨਾਲ ਰੱਖੜੀ ਦੇ ਤਿਉਹਾਰ ਵਾਸਤੇ ਰਾਮਪੁਰਾ ਸ਼ਹਿਰ ਵਿਖੇ ਸਾਮਾਨ ਖਰੀਦਣ ਜਾ ਰਹੀਆਂ ਸੀ।

ਬੇਟੀ ਦੀ ਮੌਤੇ ਤੇ ਹੋਈ ਮੌਤ: ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਨੇ ਆਪਣੀਆਂ ਦੋਵੇਂ ਬੇਟੀਆਂ ਸਮੇਤ ਸੜਕ ਦੇ ਇੱਕ ਹਿਸੇ ਨੂੰ ਪਾਰ ਕਰ ਲਿਆ ਸੀ ਅਤੇ ਜਦੋਂ ਉਹ ਸੜਕ ਦੇ ਦੂਸਰੇ ਹਿੱਸੇ ਨੂੰ ਪਾਰ ਕਰ ਰਹੀ ਸੀ ਤਾਂ ਬਰਨਾਲਾ ਸਾਈਡ ਤੋਂ ਆ ਰਹੇ ਟਰਾਲੇ ਨੇ ਬੇਕਾਬੂ ਹੋ ਕੇ ਗਲਤ ਸਾਈਡ ਜਾ ਕੇ ਸਰਬਜੀਤ ਦੇ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜਿਥੇ ਸਰਬਜੀਤ ਕੌਰ ਗੰਭੀਰ ਜਖ਼ਮੀ ਹੋ ਗਈ, ਉਥੇ ਹੀ ਉਸਦੀ ਵੱਡੀ ਬੇਟੀ ਜੈਸਮੀਨ (12 ਸਾਲ) ਨੇ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ।

ਬੇਕਾਬੂ ਟਰਾਲੇ ਨਾਲ ਵਾਪਰੀ ਘਟਨਾ: ਜਾਣਕਾਰੀ ਅਨੁਸਾਰ ਲੋਕਾ ਨੇ ਸਰਬਜੀਤ ਕੌਰ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਿਥੇ ਉਹ ਜ਼ੇਰੇ ਇਲਾਜ਼ ਹੈ ਅਤੇ ਛੋਟੀ ਬੇਟੀ ਸਹਿਜ਼ਪ੍ਰੀਤ ਕੌਰ ਦੇ ਮਾਮੂਲੀ ਸੱਟਾਂ ਲੱਗੀਆਂ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਸਾਈਡ ਤੋਂ ਬਠਿੰਡਾ ਵੱਲ ਜਾ ਰਹੇ ਘੋੜਾ ਟਰਾਲੇ ਪੀ ਬੀ 03 ਏ ਜੇ 7938 ਨੇ ਸਥਾਨਕ ਬਠਿੰਡਾ ਚੰਡੀਗੜ੍ਹ ਰੋਡ ਸਥਿਤ ਟੀ ਪੁਆਇੰਟ ‘ਤੇ ਬੇਕਾਬੂ ਹੋ ਕੇ ਸੜਕ ਦੇ ਦੂਸਰੀ ਤਰਫ਼ ਜਾ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

ਜਦੋਂ ਇਸ ਸਬੰਧੀ ਤਫਤੀਸ਼ੀ ਅਫ਼ਸਰ ਗੁਰਮੇਲ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜਖ਼ਮੀ ਔਰਤ ਸਰਬਜੀਤ ਕੌਰ ਦੀ ਹਾਲਤ ਠੀਕ ਹੋਣ ‘ਤੇ ਉਸਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

error: Content is protected !!