ਹਮਲੇ ਵਿੱਚ ਇੱਕ ਔਰਤ ਅਤੇ ਬੱਚੀ ਸਮੇਤ ਦੋ ਲੋਕ ਜ਼ਖਮੀ ਹੋਏ ਹਨ, ਜਦਕਿ ਇੱਕ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਅਤੇ ਆਰੋਪੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਇਸ ਮਾਮਲੇ ‘ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਇੱਕ ਦੀ ਮੌਤ ਅਤੇ ਦੋ ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਤੇ ਬਾਕੀਆਂ ਨੂੰ ਵੀ ਪੁਲਿਸ ਜਲਦ ਗ੍ਰਿਫਤਾਰ ਕਰ ਲਵੇਗੀ।