ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ,28 ਯਾਤਰੀਆਂ ਦੀ ਮੌਤ, 23 ਯਾਤਰੀ ਜ਼ਖਮੀ, ਬਰੇਕ ਫੇਲ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ

ਪਾਕਿਸਤਾਨ ਤੋਂ ਸ਼ੀਆ ਸ਼ਰਧਾਲੂਆਂ ਨੂੰ ਲੈ ਕੇ ਇਰਾਕ ਜਾ ਰਹੀ ਬੱਸ ਦੇਰ ਰਾਤ ਮੱਧ ਇਰਾਨ ਵਿਚ ਹਾਦਸਾਗ੍ਰਸਤ ਹੋ ਗਈ। ਬੱਸ ਵਿਚ ਸਵਾਰ ਘੱਟੋ-ਘੱਟ 35 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖਮੀ ਹੋ ਗਏ।

ਇਹ ਹਾਦਸਾ ਮੱਧ ਇਰਾਨ ਦੇ ਯਜ਼ਦ ਸੂਬੇ ‘ਚ ਦੇਰ ਰਾਤ ਵਾਪਰਿਆ। ਹਾਦਸੇ ‘ਚ 18 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 14 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਦੇ ਸਮੇਂ ਬੱਸ ਵਿੱਚ ਕੁੱਲ 51 ਲੋਕ ਸਵਾਰ ਸਨ

ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਮੁਤਾਬਕ ਸਥਾਨਕ ਐਮਰਜੈਂਸੀ ਅਧਿਕਾਰੀ ਮੁਹੰਮਦ ਅਲੀ ਮਲੇਕਜ਼ਾਦੇਹ ਨੇ ਦੱਸਿਆ ਕਿ ਇਹ ਹਾਦਸਾ ਈਰਾਨ ਦੇ ਯਜ਼ਦ ਸੂਬੇ ‘ਚ ਮੰਗਲਵਾਰ ਰਾਤ ਨੂੰ ਵਾਪਰਿਆ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਬੱਸ ਬ੍ਰੇਕ ਫੇਲ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋਈ।

ਅਲੀ ਮਲਕਜ਼ਾਦੇਹ ਨੇ ਦੱਸਿਆ ਕਿ ਇਸ ਹਾਦਸੇ ‘ਚ 18 ਹੋਰ ਲੋਕ ਵੀ ਜ਼ਖਮੀ ਹੋਏ ਹਨ। ਹਾਦਸੇ ਦੇ ਸਮੇਂ ਬੱਸ ਵਿੱਚ 51 ਲੋਕ ਸਵਾਰ ਸਨ।

error: Content is protected !!