Skip to content
Tuesday, December 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
August
22
ਸਰਕਾਰੀ ਹਸਪਤਾਲ ਨੇ ਨਹੀਂ ਕੀਤਾ ਇਲਾਜ਼ ਗਰਭਵਤੀ ਪਤਨੀ ਦੀ ਡਿਲਵਰੀ ਲਈ ਸੜਕਾਂ ਤੇ ਭੀਖ ਮੰਗਣ ਲਈ ਮਜ਼ਬੂਰ ਹੋਇਆ ਪਤੀ
Crime
jalandhar
Latest News
National
Politics
Punjab
ਸਰਕਾਰੀ ਹਸਪਤਾਲ ਨੇ ਨਹੀਂ ਕੀਤਾ ਇਲਾਜ਼ ਗਰਭਵਤੀ ਪਤਨੀ ਦੀ ਡਿਲਵਰੀ ਲਈ ਸੜਕਾਂ ਤੇ ਭੀਖ ਮੰਗਣ ਲਈ ਮਜ਼ਬੂਰ ਹੋਇਆ ਪਤੀ
August 22, 2024
Voice of Punjab
ਮਾਛੀਵਾਡ਼ਾ ਇਲਾਕੇ ਵਿਚ ਸਰਕਾਰ ਦੇ ਸਿਹਤ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹੀ ਜਦੋਂ ਸਥਾਨਕ ਸਰਕਾਰੀ ਹਸਪਤਾਲ ਵਿਚ ਇੱਕ ਗਰੀਬ ਗਰਭਵਤੀ ਦੇ ਜਣੇਪੇ ਲਈ ਇਹ ਕਹਿ ਕੇ ਜਵਾਬ ਦੇ ਦਿੱਤਾ ਗਿਆ ਕਿ ਇੱਥੇ ਡਾਕਟਰ ਮੌਜੂਦ ਨਹੀਂ ਅਤੇ ਪਤੀ ਨੂੰ ਆਪਣੀ ਪਤਨੀ ਦਾ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਬਜ਼ਾਰ ਵਿਚੋਂ ਭੀਖ ਮੰਗਣੀ ਪਈ। ਮਾਛੀਵਾਡ਼ਾ ਵਿਖੇ ਝੁੱਗੀ ਬਣਾ ਕੇ ਰਹਿੰਦੇ ਅਭਿਸ਼ੇਕ ਨੇ ਦੱਸਿਆ ਕਿ ਉਸਦੀ ਪਤਨੀ ਪਾਇਲ (20) ਵਾਸੀ ਬਲੀਬੇਗ, ਗਰਭਵਤੀ ਸੀ ਜਿਸਦੇ ਜਦੋਂ ਜਣੇਪੇ ਦੀਆਂ ਦਰਦਾਂ ਛਿਡ਼ੀਆਂ ਤਾਂ ਉਸ ਨੂੰ ਇਲਾਜ ਲਈ ਮਾਛੀਵਾਡ਼ਾ ਸਰਕਾਰੀ ਹਸਪਤਾਲ ਲੈ ਗਿਆ। ਉੱਥੇ ਮੌਜੂਦ ਨਰਸਾਂ ਵਲੋਂ ਉਸਦੀ ਪਤਨੀ ਨੂੰ ਦਾਖਲ ਕਰ ਲਿਆ ਗਿਆ ਅਤੇ ਇਲਾਜ ਸ਼ੁਰੂ ਕਰ ਦਿੱਤਾ।
ਕੁਝ ਸਮੇਂ ਬਾਅਦ ਜਦੋਂ ਉਸਦੀ ਪਤਨੀ ਦੇ ਦਰਦਾਂ ਜਿਆਦਾ ਸ਼ੁਰੂ ਹੋ ਗਈਆਂ ਤਾਂ ਡਿਊਟੀ ’ਤੇ ਤਾਇਨਾਤ ਨਰਸਾਂ ਨੇ ਜਵਾਬ ਦੇ ਦਿੱਤਾ ਕਿ ਇਸ ਸਮੇਂ ਸਰਕਾਰੀ ਹਸਪਤਾਲ ਵਿਚ ਕੋਈ ਡਾਕਟਰ ਨਹੀਂ ਹੈ, ਉਹ ਆਪਣੀ ਪਤਨੀ ਨੂੰ ਇਲਾਜ ਲਈ ਲੁਧਿਆਣਾ ਸਰਕਾਰੀ ਹਸਪਤਾਲ ਲੈ ਜਾਵੇ। ਅਭਿਸ਼ੇਕ ਨੇ ਦੱਸਿਆ ਕਿ ਉਸਨੇ ਬਡ਼ੀ ਮੁਸ਼ਕਿਲ ਨਾਲ ਆਪਣੀ ਪਤਨੀ ਨੂੰ ਸਰਕਾਰੀ ਹਸਪਤਾਲ ਤੋਂ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਲੈ ਕੇ ਗਿਆ ਜਿੱਥੇ ਉਸਦਾ ਡਾਕਟਰਾਂ ਨੇ ਇਲਾਜ ਕੀਤਾ ਅਤੇ 15 ਹਜ਼ਾਰ ਰੁਪਏ ਖਰਚਾ ਦੱਸਿਆ।
ਅਭਿਸ਼ੇਕ ਨੇ ਦੱਸਿਆ ਕਿ ਉਹ ਬੇਹੱਦ ਗਰੀਬ ਹੈ ਅਤੇ ਮਜ਼ਦੂਰੀ ਕਰਦਾ ਹੈ, ਉਸ ਕੋਲ 15 ਹਜ਼ਾਰ ਰੁਪਏ ਮੌਜੂਦ ਨਹੀਂ ਸਨ। ਇਲਾਜ ਦੇ 15 ਹਜ਼ਾਰ ਰੁਪਏ ਇਕੱਤਰ ਕਰਨ ਲਈ ਉਹ ਬਜ਼ਾਰਾਂ ’ਚੋਂ ਡਾਕਟਰੀ ਦਵਾਈਆਂ ਦੀਆਂ ਪਰਚੀਆਂ ਤੇ ਬਿੱਲ ਦਿਖਾ ਕੇ ਉਸਨੇ ਭੀਖ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਕੁਝ ਪੈਸੇ ਇਕੱਠੇ ਕੀਤੇ। ਸਰਕਾਰੀ ਹਸਪਤਾਲਾਂ ਵਿਚ ਗਰੀਬਾਂ ਦਾ ਇਲਾਜ ਨਾ ਹੋਣ ਕਾਰਨ ਅੱਜ ਇਸ ਗਰੀਬ ਵਿਅਕਤੀ ਨੂੰ ਆਪਣੀ ਪਤਨੀ ਦੇ ਇਲਾਜ ਲਈ ਭੀਖ ਮੰਗਣ ਲਈ ਮਜ਼ਬੂਰ ਹੋਣਾ ਪਿਆ ਜੋ ਕਿ ਸਰਕਾਰ ਤੇ ਸਿਹਤ ਵਿਭਾਗ ਦੇ ਮੂੰਹ ’ਤੇ ਵੱਡੀ ਚਪੇਡ਼ ਤੋਂ ਘੱਟ ਨਹੀਂ। ਜੇਕਰ ਇਸ ਗਰੀਬ ਗਰਭਵਤੀ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਹੋ ਜਾਂਦਾ ਤਾਂ ਅੱਜ ਉਸ ਨੂੰ ਭੀਖ ਨਾ ਮੰਗਣੀ ਪੈਂਦੀ।’
ਇਸ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 14 ਅਗਸਤ ਨੂੰ ਪਾਇਲ ਨਾਮਕ ਗਰਭਵਤੀ ਔਰਤ ਹਸਪਤਾਲ ਵਿਚ ਇਲਾਜ ਲਈ ਦਾਖਲ ਹੋਈ ਸੀ ਅਤੇ ਰਿਕਾਰਡ ਮੁਤਾਬਿਕ ਉਸਦਾ ਬਲੱਡ ਪ੍ਰੈਸ਼ਰ ਹਾਈ ਸੀ। ਉਨ੍ਹਾਂ ਕਿਹਾ ਕਿ ਮਾਛੀਵਾਡ਼ਾ ਹਸਪਤਾਲ ਵਿਚ ਮੌਜੂਦ ਗਾਇਨੀ ਡਾਕਟਰ ਆਪਣੀ ਨੌਕਰੀ ਛੱਡ ਚੁੱਕੇ ਹਨ ਜਿਸ ਕਾਰਨ ਪਿਛਲੇ 5-6 ਮਹੀਨਿਆਂ ਤੋਂ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡਲਿਵਰੀ ਦਾ ਨਾਰਮਲ ਕੇਸ ਹੋਵੇ ਤਾਂ ਨਰਸਾਂ ਉਸ ਨੂੰ ਹੱਲ ਕਰ ਲੈਂਦੀਆਂ ਹਨ ਪਰ ਜੇਕਰ ਮਰੀਜ਼ ਦੀ ਹਾਲਤ ਠੀਕ ਨਾ ਹੋਵੇ ਤਾਂ ਉਸ ਨੂੰ ਲੁਧਿਆਣਾ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਾਂਦਾ ਹੈ। ਐੱਸ.ਐੱਮ.ਓ. ਨੇ ਕਿਹਾ ਕਿ ਇੱਥੇ ਗਾਇਨੀ ਡਾਕਟਰ ਤਾਇਨਾਤ ਕਰਨ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ।
Post navigation
ਗੁਆਂਢੀਆਂ ਨਾਲ ਲੜਾਈ ਪਈ ਭੈਣ ‘ਤੇ ਭਾਰੀ,ਭੈਣ ਕੋਲ ਰੱਖੜੀ ਬਨਵਾਉਂਣ ਆਏ ਭਰਾ ਦਾ ਕ*ਤ*ਲ,ਬੱਚਿਆਂ ਦੀ ਲੜਾਈ ਬਣੀ ਭਰਾ ਲਈ ਕਾ*ਲ
ਤੇਜ਼ ਰਫਤਾਰ ਟਰਾਲਾ ਚਾਲਕ ਨੇ ਮਾਰੀ ਅਪਾਹਿਜ਼ ਪਤੀ-ਪਤਨੀ ਨੂੰ ਟੱਕਰ, ਪਤਨੀ ਦੀ ਹੋਈ ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us