ਮੀਂਹ ਨੇ ਲੋਕਾਂ ਦੇ ਚਿਹਰਿਆਂ ‘ਤੇ ਲਿਆਂਦੀ ਖੁਸ਼ੀ, ਅਗਲੇ ਦਿਨਾਂ ਦਾ ਅਜਿਹਾ ਹੋਵੇਗਾ ਮੌਸਮ

ਮੀਂਹ ਨੇ ਲੋਕਾਂ ਦੇ ਚਿਹਰਿਆਂ ‘ਤੇ ਲਿਆਂਦੀ ਖੁਸ਼ੀ, ਅਗਲੇ ਦਿਨਾਂ ਦਾ ਅਜਿਹਾ ਹੋਵੇਗਾ ਮੌਸਮ

ਜਲੰਧਰ (ਵੀਓਪੀ ਬਿਊਰੋ)ਸਵੇਰੇ ਅਚਾਨਕ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਜ਼ਿਲ੍ਹੇ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਤੋਂ ਬਾਅਦ ਪਏ ਮੀਂਹ ਨਾਲ ਲੋਕਾਂ ਦੇ ਚਿਹਰੇ ਖਿੜ ਗਏ। ਜ਼ਿਕਰਯੋਗ ਹੈ ਕਿ ਇਸ ਮੀਂਹ ਨਾਲ ਵੱਧ ਤੋਂ ਵੱਧ ਤਾਪਮਾਨ ‘ਚ ਵੀ ਗਿਰਾਵਟ ਆਵੇਗੀ। ਜਲੰਧਰ ਵਿਚ ਸਵੇਰ ਕਾਲੀਆਂ ਘਟਾਵਾਂ ਚੜ੍ਹ ਆਈ ਸੀ ਤੇ ਉਸ ਤੋਂ ਬਾਅਦ ਤੇਜ਼ ਹਵਾਵਾਂ ਵੀ ਚੱਲੀਆਂ।

ਅੱਜ ਸਵੇਰੇ 10 ਵਜੇ ਦੇ ਕਰੀਬ ਇਕ ਦਮ ਅਸਮਾਨ ‘ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਸੀ ਜਿਸ ਤੋਂ ਬਾਅਦ ਮੀਂਹ ਨੇ ਵੀ ਦਸਤਕ ਦੇ ਦਿੱਤੀ। ਜਿੱਥੇ ਮੀਂਹ ਪੈਣ ਕਾਰਨ ਲੋਕਾਂ ਦੇ ਚਿਹਰੇ ਖਿੜ੍ਹੇ ਹਨ, ਉਥੇ ਹੀ ਇਹ ਬਰਸਾਤ ਕਿਸਾਨਾਂ ਲਈ ਵੀ ਲਾਹੇਵੰਦ ਸਾਬਤ ਹੋਈ ਹੈ। ਇਸ ਸਮੇਂ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ, ਜਿਸ ਕਰਕੇ ਉਨ੍ਹਾਂ ਨੂੰ ਪਾਣੀ ਦੀ ਬੇਹੱਦ ਲੋੜ ਹੈ। ਉੱਧਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਇਸੇ ਤਰ੍ਹਾਂ ਲੁਧਿਆਣਾ ‘ਚ ਵੀ 29 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ 9 ਵਜੇ ਮੌਸਮ ਬਦਲਿਆ। ਧੁੱਪ ਗਾਇਬ ਹੋ ਗਈ ਤੇ ਬੱਦਲ ਛਾ ਗਏ। ਬੱਦਲਾਂ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਸਨ।

error: Content is protected !!