ਜਦੋਂ ਲਾਇਲਪੁਰੀ ਵਿਦੇਸ਼ ਤੋਂ ਵਾਪਸ ਆਏ ਤਾਂ ਮ੍ਰਿਤਕ ਐਲਾਨੀ ਮਾਤਾ ਨੂੰ ਅੰਤਿਮ ਰਸਮਾਂ ਲਈ ਘਰ ਲਿਆਉਂਦਾ ਗਿਆ ਅਤੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀ ਜਾ ਰਹੀਆਂ ਸਨ ਕਿ ਅਚਾਨਕ ਬੇਬੇ ਦੀ ਨਬਜ਼ ਨੂੰ ਚੱਲਦਾ ਮਹਿਸੂਸ ਕੀਤਾ ਗਿਆ।ਇਹ ਸਭ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।ਜਦੋਂ ਪਰਿਵਾਰ ਨੇ ਮਹਿਸੂਸ ਕੀਤਾ ਤਾਂ ਡਾਕਟਰ ਨੂੰ ਬੁਲਾਇਆ ਗਿਆ। ਡਾਕਟਰ ਨੇ ਚੈੱਕ ਕੀਤਾ ਅਤੇ ਬੇਬੇ ਨੂੰ ਜ਼ਿੰਦਾ ਕਰਾਰ ਦਿੱਤਾ। ਇਸ ਨੂੰ ਦੇਖਦਿਆਂ ਪਰਿਵਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੰਜ ਵਜੇ ਲਈ ਰੱਖਿਆ ਸਸਕਾਰ ਰੱਦ ਕਰਨ ਸਬੰਧੀ ਲੋਕਾਂ ਨੂੰ ਸੁਨੇਹੇ ਲਾਏ ਗਏ।
ਲਾਇਲਪੁਰੀ ਨੇ ਦੱਸਿਆ ਕਿ ਮਾਤਾ ਜੀ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਹੈ ਕਿ ਉਹ ਬੇਹੋਸ਼ੀ ਦੀ ਹਾਲਤ ਵਿੱਚ ਨੇ ਪਰ ਉਨ੍ਹਾਂ ਦੇ ਸਾਹ ਚੱਲ ਰਹੇ ਹਨ। ਬਜ਼ੁਰਗ ਨੂੰ ਜਦੋਂ ਘਰ ਲਿਆਂਦਾ ਗਿਆ ਤਾਂ ਉਹ ਬਿਲਕੁਲ ਠੀਕ ਹੋ ਗਏ। ਇਸ ਤੋਂ ਬਾਅਦ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਕਿ ਬੇਬੇ ਠੀਕ ਹੈ।ਜਦਕਿ ਪਹਿਲਾਂ ਪਰਿਵਾਰ ਨੇ ਸਾਰਿਆਂ ਨੂੰ ਫੋਨ ਕਰ ਦਿੱਤਾ ਸੀ ਕਿ ਬਜ਼ੁਰਗ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਸਸਕਾਰ ਕੀਤਾ ਜਾਣਾ ਹੈ ।ਸਾਰੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ। ਸੋਸ਼ਲ ਮੀਡੀਆ ‘ਤੇ ਇਹ ਖਬਰ ਕਾਫੀ ਵਾਇਰਲ ਹੋ ਰਹੀ ਹੈ।