ਦਰਦਨਾਕ ਹਾਦਸੇ ‘ਚ ਮਾਂ-ਪੁੱਤ ਦੀ ਮੌ+ਤ, ਪੋਤਾ ਗੰਭੀਰ ਜ਼ਖਮੀ, ਮੋਟਰਸਾਈਕਲ ‘ਤੇ ਸਵਾਰ ਹੋਕੇ ਜਾ ਰਿਹਾ ਸੀ ਪਰਿਵਾਰ

 ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਦੇ ਨੇੜੇ ਪੈਂਦੇ ਭਗਵਾਂ ਰੇਲਵੇ ਫਾਟਕ ਦੇ ਨਜ਼ਦੀਕ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਗੰਭੀਰ ਹਾਦਸਾ ਵਾਪਰਿਆ ਹੈ, ਜਿਸ ਵਿੱਚ ਬਾਈਕ ਸਵਾਰ ਰਮਨ ਕੁਮਾਰ ਕਰੀਬ 24 ਸਾਲ ਅਤੇ ਮਾਤਾ ਸੁਮਿਤਰਾ ਕਰੀਬ 55 ਸਾਲ ਦੀ ਮੌਤ ਹੋ ਗਈ ਹੈ, ਜਦਕਿ ਪੋਤਾ ਲਖਣ ਇਸ ਹਾਦਸੇ ਦੌਰਾਨ ਗੰਭੀਰ ਰੂਪ ਦੇ ਵਿੱਚ ਜਖਮੀ ਹੋ ਗਿਆ ਹੈ।

ਜਿਨਾਂ ਨੂੰ ਇਲਾਜ ਦੇ ਲਈ 108 ਐਂਬੂਲੈਂਸ ਰਾਹੀਂ ਅੰਮ੍ਰਿਤਸਰ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ਉੱਤੇ ਮੌਕੇ ਉੱਤੇ ਪੁੱਜੇ ਹਾਦਸਾ ਗ੍ਰਸਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਕਿਤੋਂ ਸੂਚਨਾ ਮਿਲੀ ਸੀ ਕਿ ਫਾਟਕ ਨੇੜੇ ਇੱਕ ਹਾਦਸਾ ਵਾਪਰਿਆ ਹੈ, ਜਦ ਕਿ ਉਹਨਾਂ ਨੇ ਆ ਕੇ ਦੇਖਿਆ ਤਾਂ ਇਹ ਉਹਨਾਂ ਦੇ ਰਿਸ਼ਤੇਦਾਰ ਹਨ।

ਉਹਨਾਂ ਕਿਹਾ ਕਿ ਇਸ ਹਾਦਸੇ ਦੇ ਜਿੰਮੇਵਾਰ ਵਿਅਕਤੀਆਂ ਉੱਤੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

error: Content is protected !!