ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ, ਸੰਗਤ ਨੇ ਹਾਜ਼ਰੀ ਭਰ ਕੇ ਜੀਵਨ ਸਫਲ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ, ਸੰਗਤ ਨੇ ਹਾਜ਼ਰੀ ਭਰ ਕੇ ਜੀਵਨ ਸਫਲ ਕੀਤਾ
ਅੰਮ੍ਰਿਤਸਰ (ਵੀਓਪੀ ਬਿਊਰੋ) ਬੀਤੇ ਦਿਨ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਨਤਮਸਤਕ ਹੋ ਕੇ ਕੀਰਤਨ ਸਰਵਣ ਕੀਤਾ ਅਤੇ ਆਪਣਾ ਜੀਵਨ ਸਫਲ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਖੇ ਇੱਕ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ। ਇਹ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ੁਰੂ ਹੋਇਆ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਾ ਅਤੇ ਇਸ ਅਲੌਕਿਕ ਨਗਰ ਕੀਰਤਨ ਦੀ ਸੰਪੂਰਨਤਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਤਰਹਾਂ ਦੇ ਲੰਗਰ ਵੀ ਸੰਗਤ ਵੀ ਲਾਏ ਗਏ ਸਨ। ਇਸ ਦੌਰਾਨ ਵੱਡੀ ਗਿਣਤੀ ਸਿੱਖ ਸੰਗਤ ਹਾਜ਼ਰ ਸੀ ਅਤੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਨਗਰ ਕੀਰਤਨ ਦੌਰਾਨ ਮੌਜੂਦ ਸਨ।
ਇਸ ਦੌਰਾਨ ਨਿਹੰਗ ਸਿੰਘਾਂ ਨੇ ਗੱਤਕੇ ਦੇ ਜੋਹਰ ਦਿਖਾਏ। ਇਸ ਤੋਂ ਇਲਾਵਾ ਸੰਗਤ ਵੱਡੀ ਗਿਣਤੀ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਨਗਰ ਕੀਰਤਨ ਨਾਲ ਚੱਲ ਰਹੀ ਸੀ।
error: Content is protected !!