ਗੁਰੂਦੁਆਰਾ ਸਹਿਬ ‘ਚ ਉਸਾਰੀ ਦੌਰਾਨ ਡਿੱਗਿਆ ਦੀਵਾਨ ਹਾਲ ਦਾ ਲੈਂਟਰ, ਕਈ ਲੋਕ ਥੱਲੇ ਦੱਬੇ, ਰਾਹਤ ਕੰਮ ਜਾਰੀ

ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਪਿੰਡ ਸੰਗਤਪੁਰਾ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਹਾਲਾਂਕਿ ਕਈ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਪਰ ਕਈਆਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ, ਜਿਸ ਲਈ ਰਾਹਤ ਕਾਰਜ ਜਾਰੀ ਹਨ।

ਜਾਣਕਾਰੀ ਅਨੁਸਾਰ ਲੈਂਟਰ ਦਾ ਕੰਮ ਅਜੇ ਪੂਰਾ ਹੀ ਹੋਇਆ ਸੀ ਕਿ ਅੱਜ ਅਚਾਨਕ ਡਿੱਗ ਗਿਆ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਮਲਬੇ ਹੇਠ ਦੱਬੇ 8 ਤੋਂ 10 ਲੋਕਾਂ ਨੂੰ ਕੱਢ ਕੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਉਚ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚੇ ਹੋਏ ਸਨ। ਲੈਂਟਰ ਦੇ ਮਲਬੇ ਨੂੰ ਜੇਸੀਬੀ ਦੀ ਮਦਦ ਨਾਲ ਹਟਾਉਣ ਦਾ ਕੰਮ ਜਾਰੀ ਹੈ।

ਘਟਨਾ ਸਬੰਧੀ ਮੌਕੇ ‘ਤੇ ਹਾਜ਼ਰ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਸੰਗਤਪੁਰਾ ਗੁਰਦੁਆਰਾ ਵਿਖੇ (ਨੇੜੇ ਚੋਹਲਾ ਸਾਹਿਬ) ਲੈਂਟਰ ਡਿੱਗਣ ਦੀ ਘਟਨਾ ‘ਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਜੋ ਵੀ ਇਥੇ ਲੇਬਰ ਜਾਂ ਸ਼ਰਧਾਲੂ ਸੀ, ਉਹ ਕੁੱਲ 12 ਜਣੇ ਜ਼ਖ਼ਮੀ ਹੋਏ ਸਨ, ਜਿਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਹਨ ਉਨ੍ਹਾਂ ਨੂੰ ਕੱਢ ਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹਸਪਤਾਲਾਂ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

error: Content is protected !!