ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਫਿਰ ਦੇਣ ਲੱਗੀ ਬਰਫ਼ ਦੇ ਖਿਡੌਣੇ, ਸੂਬੇ ਦੇ ਸਾਰੇ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮਿਲੇਗੀ ਫ੍ਰੀ

ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਫਿਰ ਦੇਣ ਲੱਗੀ ਬਰਫ਼ ਦੇ ਖਿਡੌਣੇ, ਸੂਬੇ ਦੇ ਸਾਰੇ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮਿਲੇਗੀ ਫ੍ਰੀ

ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਵਾਸੀਆਂ ਨੂੰ ਜਲਦ ਹੀ ਕੈਪਟਨ ਸਰਕਾਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਸਾਰੇ ਪਰਿਵਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਤਿਆਰੀ ਵਿਚ ਹੈ। ਕਿਆਸ ਤਾਂ ਇਹ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਸਾਹਿਬ ਚੋਣਾਂ ਨੇੜੇ ਆਉਣ ਕਰਕੇ ਇਹ ਸਭ ਕਰ ਰਹੇ ਹਨ। ਕਾਂਗਰਸ ਰਾਜ ਵਿੱਚ ਮਹਿੰਗੀ ਬਿਜਲੀ ਤੋਂ ਘਬਰਾ ਗਈ ਹੈ। ਇਸੇ ਲਈ ਪਾਰਟੀ ਹਾਈ ਕਮਾਂਡ ਨੇ ਕੈਪਟਨ ਨੂੰ ਦਿੱਤੇ 18 ਕੰਮਾਂ ਵਿੱਚ ਮੁਫਤ ਬਿਜਲੀ ਪ੍ਰਮੁੱਖ ਤੌਰ ‘ਤੇ ਸ਼ਾਮਲ ਹੈ।

ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਗਏ ਕੈਪਟਨ ਸਾਹਿਬ ਨੂੰ ਹਾਈ ਕਮਾਂਡ ਅਤੇ ਰਾਹੁਲ ਗਾਂਧੀ ਨੇ 18 ਨੁਕਤਿਆਂ ਵਾਲਾ ਏਜੰਡਾ ਦਿੱਤਾ ਹੈ। ਇਹਨਾਂ ਵਿਚੋਂ ਮੁਫ਼ਤ ਬਿਜਲੀ ਅਹਿਮ ਨੁਕਤਾ ਹੈ। ਪੰਜਾਬ ਵਿੱਚ ਘਰੇਲੂ ਸੈਕਟਰ ਦੀ ਮਹਿੰਗੀ ਬਿਜਲੀ ਲੰਬੇ ਸਮੇਂ ਤੋਂ ਵੱਡਾ ਮੁੱਦਾ ਰਿਹਾ ਹੈ ਤੇ ਇਸ ਬਾਰੇ ਸ਼ਹਿਰੀ ਵਰਗ ਵਿੱਚ ਰੋਸ ਹੈ।

ਦੱਸ ਦਈਏ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਮ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਨਾਲ, ਆਮ ਲੋਕਾਂ ਨੂੰ ਬਿਜਲੀ ਦਰਾਂ ਵਿੱਚ ਰਾਹਤ ਮਿਲੇਗੀ। ਵਿਧਾਇਕਾਂ ਨੇ ਕਾਂਗਰਸ ਦੀ ਕਮੇਟੀ ਦੇ ਸਾਹਮਣੇ ਮਹਿੰਗੀ ਬਿਜਲੀ ਦਾ ਮੁੱਦਾ ਵੀ ਚੁੱਕਿਆ। ਇਸ ਤੋਂ ਇਲਾਵਾ ਉਠਾਏ ਗਏ ਹੋਰ ਮੁੱਦਿਆਂ ਦੇ ਅਧਾਰ ‘ਤੇ 18 ਮੁੱਦਿਆਂ ਦੀ ਸੂਚੀ ਜਿਹੜੀ ਭੇਜੀ ਗਈ ਹੈ।

error: Content is protected !!