ਧਾਰਮਿਕ ਸਥਾਨ ਤੇ ਮੱਥਾ ਟੇਕਣ ਜਾ ਰਹੇ ਮੁੰਡਾ-ਕੁੜੀ ਲਈ ਕਾਲ ਬਣਿਆ ਕੈਂਟਰ, ਦੋਨਾਂ ਦੀ ਹੋਈ ਮੌ+ਤ

ਨਕੋਦਰ-ਜੰਡਿਆਲਾ ਸੜਕ ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਪਿੰਡ ਸ਼ੰਕਰ ਨੇੜੇ ਮੋਟਰਸਾਈਕਲ ਅਤੇ ਕੈਂਟਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮੁੰਡੇ ਤੇ ਕੁੜੀ ਦੀ ਮੌਤ ਹੋ ਗਈ। ਦੂਜੇ ਪਾਸੇ ਕੈਂਟਰ ਚਾਲਕ ਘਟਨਾ ਵਾਲੀ ਥਾਂ ‘ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਕਾਸ਼ (19) ਪੁੱਤਰ ਰਾਜਾ ਰਾਮ ਤੇ ਪੂਜਾ ਪੁੱਤਰੀ ਵਿਜੇ ਕੁਮਾਰ ਵਾਸੀਆਨ ਸੈਕਟਰ 56 ਚੰਡੀਗੜ੍ਹ ਵਜੋਂ ਹੋਈ ਹੈ। ਸਵੇਰੇ ਅਕਾਸ਼ ਅਤੇ ਪੂਜਾ ਚੰਡੀਗੜ੍ਹ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਕੋਦਰ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਸ਼ੰਕਰ ਪੁਰੇਵਾਲ ਪੈਲਸ ਨੇੜੇ ਪਹੁੰਚੇ ਤਾਂ ਨਕੋਦਰ ਵੱਲੋ ਆ ਰਹੇ ਕੈਂਟਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਤੇ ਇਸ ਹਾਦਸੇ ‘ਚ ਵਿੱਚ ਨੌਜਵਾਨ ਅਕਾਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੀ ਕੁੜੀ ਪੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।

ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਤੁਰੰਤ ਚੌਕੀ ਇੰਚਾਰਜ ਸ਼ੰਕਰ ਏ.ਐੱਸ.ਆਈ. ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ। ਚੌਕੀ ਇੰਚਾਰਜ ਸ਼ੰਕਰ ਏ.ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੂਜਾ ਨੂੰ ਇਲਾਜ ਲਈ ਜਲੰਧਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਸ਼ਾਮ ਨੂੰ ਉਸ ਦੀ ਮੌਤ ਹੋ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਕਿਹਾ ਕਿ ਭਿਆਨਕ ਹਾਦਸੇ ਤੋਂ ਬਾਅਦ ਕੈਂਟਰ ਚਾਲਕ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਟੋਲਣ, ਜਗਰਾਉਂ ਵਜੋਂ ਹੋਈ, ਕੈਂਟਰ ਛੱਡ ਮੌਕੇ ਤੋਂ ਫਰਾਰ ਹੋ ਗਿਆ। ਉਸ ਖਿਲ਼ਾਫ ਖਿਲਾਫ ਥਾਣਾ ਸਦਰ ਨਕੋਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!