ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹਦ ਮਿਹਨਤ ਕਸ਼ ਵਿਅਕਤੀ ਸੀ ਅਤੇ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।