ਸਿੱਖ ਕਿਸਾਨ ਨੇਤਾ ਹੋ ਸਕਦਾ ਹੈ “ਆਪ” ਵਲੋਂ ਮੁੱਖ ਮੰਤਰੀ ਦਾ ਚਿਹਰਾ !

ਸਿੱਖ ਕਿਸਾਨ ਨੇਤਾ ਹੋ ਸਕਦਾ ਹੈ “ਆਪ” ਵਲੋਂ ਮੁੱਖ ਮੰਤਰੀ ਦਾ ਚਿਹਰਾ !

ਜਲੰਧਰ (ਪਰਮਜੀਤ ਸਿੰਘ ਰੰਗਪੁਰੀ) ਪਿਛਲੇ ਦਿਨੀ ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਇਹ ਗੱਲ ਕਹੀ ਸੀ ਕਿ ਪੰਜਾਬ ਵਿੱਚ ਸਿੱਖ ਚਿਹਰਾ ਹੀ ਮੁੱਖ ਮੰਤਰੀ ਦਾ ਉਮੀਦਵਾਰ ਹੋਵੇਗਾ ਅਤੇ ਸਾਰਿਆਂ ਨੂੰ ਉਸ ਉੱਤੇ ਮਾਣ ਹੋਵੇਗਾ। ਉਦੋਂ ਤੋਂ ਹੀ ਸਿਆਸੀ ਹਲਕਿਆਂ ਵਿੱਚ ਇਸ ‘ਚਿਹਰੇ’ ਨੂੰ ਲੈ ਕੇ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ।

ਮਿਸ਼ਨ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਲਗਾਤਾਰ ਨਵੇਂ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਿਲ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਕ ਨਾਮਵਰ ਕਿਸਾਨ ਆਗੂ ਜਲਦ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ । ਹੁਣ ਚਰਚਾਵਾਂ ਚੱਲ ਰਹੀਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇੱਕ ਵੱਡੇ ਕਿਸਾਨ ਆਗੂ ਨੂੰ ਪਾਰਟੀ ‘ਚ ਸ਼ਾਮਲ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸੰਭਾਵਨਾ ਹੈ ਕਿ ਇਹ ਆਗੂ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਚਿਹਰਾ ਹੋਵੇ।

ਗੌਰਤਲਬ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨਾਲ ਪੰਜਾਬ ਸਮੇਤ ਕਈ ਰਾਜਾਂ ਦੇ ਲੋਕਾਂ ਦੀ ਹਮਦਰਦੀ ਬਣ ਚੁੱਕੀ ਹੈ। ਇਸ ਮੌਕੇ ਦਾ ਲਾਹਾ ਹਰ ਪਾਰਟੀ ਲੈਣਾ ਚਾਹੁੰਦੀ ਹੈ। “ਆਪ’ ਜਾਣਦੀ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਨਾਲ ਵੱਡਾ ਫ਼ਾਇਦਾ ਹੋ ਸਕਦਾ ਹੈ। ਦੂਜਾ ਪੱਖ ਇਹ ਵੀ ਹੈ ਕਿ ਪਹਿਲਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਵੱਡੇ ਆਗੂ, ਜੋ ਮੁੱਖ ਮੰਤਰੀ ਉਮੀਦਵਾਰ ਦੀ ਦਾਅਵੇਦਾਰੀ ਜਤਾ ਰਹੇ ਹਨ, ਦਾ ਵਿਰੋਧ ਹੁੰਦਾ ਰਿਹਾ ਹੈ ਜਿਸ ਕਾਰਨ ਪਾਰਟੀ ਕਿਸੇ ਐਸੇ ਆਗੂ ਨੂੰ ਮੋਹਰੇ ਲਿਆਉਣਾ ਚਾਹੁੰਦੀ ਹੈ ਜਿਸ ਨਾਲ ਸਾਰਿਆਂ ਦੀ ਸਹਿਮਤੀ ਬਣ ਸਕੇ। ਇਸ ਤਰ੍ਹਾਂ ਪਾਰਟੀ ਅੰਦਰ ਬਗਾਵਤ ਦੀਆਂ ਸੰਭਾਵਨਾਵਾਂ ਵੀ ਘੱਟ ਜਾਣਗੀਆਂ।

‘ਆਪ’ ਲਈ ਇਹ ਵੱਡੀ ਚੁਣੌਤੀ ਵੀ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪਾਰਟੀ ਅੰਦਰ ਘਮਸਾਨ ਸ਼ੁਰੂ ਹੋ ਸਕਦਾ ਹੈ। ਕਿਸਾਨ ਆਗੂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ‘ਆਪ’ ਇਕ ਤੀਰ ਨਾਲ ਕਈ ਨਿਸ਼ਾਨੇ ਲਾਉਣ ਦੀ ਤਾਕ ਵਿੱਚ ਹੈ। ਸੰਭਾਵਨਾਵਾਂ ਇਹ ਵੀ ਹਨ ਕਿ ਕਿਸਾਨ ਆਗੂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾ ਸਕਦੈ ਹੈ ਤਾਂ ਜੋ ਵਿਰੋਧੀਆਂ ਨੂੰ ਵੀ ਕਿਸਾਨ ਚਿਹਰਾ ਹੋਣ ਨਾਤੇ ਭੰਡਣ ਦਾ ਮੌਕਾ ਨਾ ਮਿਲ ਸਕੇ।

error: Content is protected !!