ਉਹ ਡਿਊਟੀ ‘ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਪਹੁੰਚੇ ਪਿੰਡ ਘਟਿਆਂਵਾਲੀ ਦੇ ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਬੇਲਦਾਰ ਉਡੀਕ ਸਿੰਘ ਨੇ ਬਹੁਤ ਹੀ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ।
ਅੱਜ ਤੱਕ ਨਾ ਨਹਿਰੀ ਪਾਣੀ ਦੀ ਚੋਰੀ ਹੋਈ, ਨਾ ਹੀ ਕਦੀ ਕਿਸਾਨਾਂ ਨੂੰ ਕੋਈ ਸ਼ਿਕਾਇਤ ਆਈ। ਉਨ੍ਹਾਂ ਨੇ ਦੱਸਿਆ ਕਿ ਭਾਗਸਰ ਮਾਈਨਰ ਵਿਖੇ ਡਿਊਟੀ ਸੀ। ਇਸ ਦੌਰਾਨ ਉਹ ਡਿਊਟੀ ‘ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਜਦਕਿ ਹੁਣ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ।