ਕੁੱਤੇ ਨੂੰ ਬਚਾਉਂਦੇ ਤੇਜ਼ ਰਫਤਾਰ ਗੱਡੀ ਪਲਟੀ, ਡਰਾਈਵਰ ਦੀ ਹੋਈ ਦਰਦਨਾਕ ਮੌ+ਤ

ਢਕੋਲੀ ਖੇਤਰ ਦੀ ਐਮਐਸ ਐਨਕਲੇਵ ਕਲੋਨੀ ਵਿੱਚ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਨੇ ਸੜਕ ਕਿਨਾਰੇ ਖੜੀ ਇੱਕ ਹੋਰ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਟੱਕਰ ਇੰਨੀ ਖਤਰਨਾਕ ਸੀ ਕਿ ਸਾਹਮਣੇ ਵਾਲੀ ਕਾਰ ਪਲਟ ਗਈ ਅਤੇ ਕਾਰ ਦਾ ਅਗਲਾ ਹਿੱਸਾ ਨੁਕਸਾਨੀਆਂ ਗਿਆ। ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ।

ਹਾਦਸਾ ਐਤਵਾਰ ਰਾਤ ਪੌਣੇ 11 ਵਜੇ ਵਾਪਰਿਆ। ਇਸ ਦੌਰਾਨ ਸਾਰੇ ਲੋਕ ਆਪਣੇ ਘਰਾਂ ‘ਚ ਸੁੱਤੇ ਪਏ ਸਨ ਪਰ ਹਾਦਸੇ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆ ਗਏ ਅਤੇ ਕਾਰ ਨੂੰ ਸਿੱਧਾ ਕਰਕੇ ਡਰਾਈਵਰ ਨੂੰ ਬਾਹਰ ਕੱਢਿਆ ਪਰ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਟੈਕਸੀ ਡਰਾਈਵਰ ਸੀ ਅਤੇ ਸਵਾਰੀਆਂ ਨੂੰ ਉਤਾਰ ਕੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (27) ਵਾਸੀ ਪਿੰਡ ਢਕੋਲੀ ਵਜੋਂ ਹੋਈ ਹੈ। ਲੋਕਾਂ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਰ ਚਾਲਕ ਨੂੰ ਢਕੋਲੀ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੜਤਾਲੀਆ ਅਫਸਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਟੈਕਸੀ ਚਲਾਉਂਦਾ ਸੀ ਅਤੇ ਰਾਤ ਨੂੰ ਸਵਾਰੀਆਂ ਉਤਾਰ ਕੇ ਢਕੋਲੀ ਸਥਿਤ ਆਪਣੇ ਘਰ ਜਾ ਰਿਹਾ ਸੀ। ਲੋਕਾਂ ਮੁਤਾਬਕ ਉਨ੍ਹਾਂ ਦੀ ਕਾਰ ਦੇ ਅੱਗੇ ਇਕ ਅਵਾਰਾ ਕੁੱਤਾ ਆ ਗਿਆ ਸੀ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਚਾਲਕ ਦਾ ਸੰਤੁਲਨ ਵਿਗੜ ਗਿਆ​ਅਤੇ ਕਾਰ ਬੇਕਾਬੂ ਹੋ ਕੇ ਘਰ ਦੇ ਬਾਹਰ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ।

ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੀਸੀਟੀਵੀ ਵਿੱਚ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਦਿਖਾਈ ਦੇ ਰਹੀ ਹੈ। ਪਰਮਿੰਦਰ ਦਾ ਵਿਆਹ ਨਹੀਂ ਹੋਇਆ ਸੀ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 194 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ

error: Content is protected !!