ਸ਼ੱਕੀ ਹਾਲਾਤਾਂ ਸਹੁਰੇ ਘਰ ਹੋਈ 2 ਜਵਾਕਾਂ ਦੀ ਮਾਂ ਦੀ ਮੌ+ਤ, ਸ਼ੱਕ ਦੇ ਘੇਰੇ ਚ ਆਇਆ ਸਹੁਰਾ ਪਰਿਵਾਰ

ਸ਼ਹਿਰ ਦੀ ਰੇਲਵੇ ਲਾਈਨ ਪਾਰ ਸਥਿਤ ਅਨੰਦਪੁਰ ਬਸਤੀ ‘ਚ ਇਕ ਮਹਿਲਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੀ ਕਮਰੇ ਵਿੱਚ ਦੇਹ ਮਿਲੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਕਿਰਨਜੀਤ ਕੌਰ (36) ਵਜੋਂ ਹੋਈ ਹੈ। ਮ੍ਰਿਤਕਾਂ ਦੇ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਇਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਦੱਸਿਆ ਕਿ ਕਿਰਨਜੀਤ ਕੌਰ (36) ਪੁੱਤਰੀ ਸਵ. ਫਕੀਰ ਸਿੰਘ, ਪਿੰਡ ਚੁਕੇਰੀਆ, ਜ਼ਿਲ੍ਹਾ ਮਾਨਸਾ ਜੋ ਤਪਾ ਮੰਡੀ ਦੀ ਅਨੰਦਪੁਰ ਬਸਤੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨਾਲ 12 ਸਾਲ ਪਹਿਲਾ ਵਿਆਹੀ ਸੀ। ਅੱਜ ਸਵੇਰੇ ਉਨ੍ਹਾਂ ਦੀ ਲੜਕੀ ਦਾ ਫੋਨ ਵੀ ਆਇਆ ਸੀ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲ ਗਈ, ਜਿਸ ਤੋਂ ਬਾਅਦ ਤੁਰੰਤ ਇਥੇ ਪਹੁੰਚੇ ਤੇ ਦੇਖਿਆ ਕਿ ਉਨ੍ਹਾਂ ਦੀ ਲੜਕੀ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ।

ਮ੍ਰਿਤਕਾ ਦੀ ਮਾਤਾ ਨੇ ਕਿਹਾ ਕਿ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਗੁਰਮੀਤ ਕੌਰ, ਭਰਾ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ ਤੇ ਗੁਰਜੀਤ ਸਿੰਘ ਸਮੇਤ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਨੂੰ ਲੈ ਕੇ ਤਪਾ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਦੂਜੇ ਪਾਸੇ ਸਹੁਰੇ ਪਰਿਵਾਰ ਵੱਲੋਂ ਵੀ ਆਪਣੇ ਤੇ ਲੱਗੇ ਦੋਸਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਜੋ ਵੀ ਦੋਸ਼ ਲਾਏ ਜਾ ਰਹੇ ਹਨ, ਉਹ ਝੂਠੇ ਤੇ ਬੇਬੁਨਿਆਦ ਹਨ। ਪੁਲਿਸ ਜਾਂਚ ਤੋਂ ਬਾਅਦ ਹੀ ਅਸਲ ਸੱਚਾਈ ਦਾ ਪਤਾ ਲੱਗੇਗਾ। ਸਥਾਨਕ ਪੁਲਿਸ ਥਾਣਾ ਵੱਲੋਂ ਅਨੰਦਪੁਰ ਬਸਤੀ ‘ਚ ਧਾਰਾ 306 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਥਾਣਾ ਮੁਖੀ ਸੰਦੀਪ ਸਿੰਘ ਨੇ ਦਿੱਤੀ ਇਸ ਮੌਕੇ ਚੌਂਕੀ ਇੰਚਾਰਜ ਕਰਮਜੀਤ ਸਿੰਘ ਵੀ ਹਾਜ਼ਰ ਸਨ।

error: Content is protected !!