ਜਲੰਧਰ ‘ਚ ਫੈਕਟਰੀ ‘ਚੋਂ ਗੈਸ ਲੀਕ ਹੋਣ ਤੋਂ ਬਾਅਦ ਮਚੀ ਹਫੜਾ-ਤਫੜੀ

ਜਲੰਧਰ ‘ਚ ਫੈਕਟਰੀ ‘ਚੋਂ ਗੈਸ ਲੀਕ ਹੋਣ ਤੋਂ ਬਾਅਦ ਮਚੀ ਹਫੜਾ-ਤਫੜੀ

ਜਲੰਧਰ (ਵੀਓਪੀ ਬਿਊਰੋ)- ਪੰਜਾਬ ਦੇ ਜਲੰਧਰ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦਮੋਰੀਆ ਪੁਲ ਨੇੜੇ ਇਕ ਆਈਸ ਫੈਕਟਰੀ ਵਿਚ ਗੈਸ ਲੀਕ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਦਮੋਰੀਆ ਪੁਲ ਨੇੜੇ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਦੋਵੇਂ ਪਾਸੇ ਤੋਂ ਸੜਕ ਨੂੰ ਬੰਦ ਕਰ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

error: Content is protected !!