ਇਨਸਾਨੀਅਤ ਹੋਈ ਸ਼ਰਮਸਾਰ, ਮਾਮੂਲੀ ਗੱਲ ਤੋਂ ਵਿਵਾਦ ਹੋਇਆ ਤਾਂ ਨੰਗਾ ਕਰ ਘੁਮਾਇਆ ਨੌਜਵਾਨ, ਵੀਡੀਓ ਵਾਇਰਲ

 ਚੰਡੀਗੜ੍ਹ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲੇ ਸਾਹਮਣੇ ਆਇਆ ਹੈ। ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ। ਇੱਥੋਂ ਤੱਕ ਕਿ ਲੋਕਾਂ ਦੇ ਸਾਹਮਣੇ ਉਸ ਨੂੰ ਨੰਗਾ ਵੀ ਕਰ ਦਿੱਤਾ ਗਿਆ। ਪਰ ਭੀੜ ਵਿੱਚੋਂ ਕੋਈ ਵੀ ਨੌਜਵਾਨ ਨੂੰ ਬਚਾਉਣ ਲਈ ਨਹੀਂ ਆਇਆ।

ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਘਟਨਾ ਗਣੇਸ਼ ਵਿਸਰਜਨ ਰੈਲੀ ਦੇ ਮੌਕੇ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਦਾ ਕਿਸੇ ਗੱਲ ਨੂੰ ਲੈਕੇ ਬਾਕੀ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਦੀ ਕੁੱਟਮਾਰ ਕਰਦੇ ਹੋਏ ਕਾਫੀ ਦੂਰ ਤੱਕ ਲੈ ਗਏ।

ਇਸ ਦੌਰਾਨ ਉਨ੍ਹਾਂ ਨੇ ਉਸਦੇ ਕੱਪੜੇ ਵੀ ਪਾੜ ਦਿੱਤੇ। ਪਰ ਭੀੜ ਵਿੱਚ ਮੌਜੂਦ ਕਿਸੇ ਨੇ ਵੀ ਉਸਦੀ ਮਦਦ ਨਹੀਂ ਕੀਤੀ। ਉਨ੍ਹਾਂ ਨੇ ਉਸ ‘ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਕੀਤਾ ਜਾਵੇਗਾ। ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!