ਬੀਤੀ ਰਾਤ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ ਨੌ ਮਹੀਨੇ ਪਹਿਲਾਂ ਹੀ ਕਨੇਡਾ ਵਿਖੇ ਗਿਆ ਸੀ। ਕੰਮ ਦੌਰਾਨ ਦਿਲ ਦਾ ਦੌਰਾ ਪੈਣ ਦੇ ਨਾਲ ਉਸ ਦੀ ਮੌਤ ਹੋ ਗਈ। ਜਿਵੇਂ ਇਹ ਖਬਰ ਪਰਿਵਾਰਿਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ ਅਤੇ ਹੁਣ ਘਰ ਵਿੱਚ ਸਿਰਫ ਤੇ ਸਿਰਫ ਮਾਤਾ ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ। ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਕਿ ਉਹ ਉਨਾਂ ਦੇ ਬੁਢਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਪਨੇ ਚਕਨਾ ਚੂਰ ਹੋ ਗਏ। ਆਪਣੇ ਪੁੱਤ ਦੀ ਮੌਤ ਤੋ ਬਾਅਦ ਮਾਂ ਦਾ ਦਰਦ ਵੇਖਿਆ ਨਹੀਂ ਜਾ ਸਕਦਾ ਕਿਉਂਕਿ ਜਿਸ ਮਾਂ ਨੇ ਪਾਲ ਪੋਸ ਕੇ ਵੱਡਾ ਕੀਤਾ ਅਤੇ ਆਪਣੇ ਪੁੱਤ ਤੋਂ ਵੱਡੀਆਂ ਆਸਾ ਸਨ ਉਹ ਆਸਾਂ ਕਿਤੇ ਨਾ ਕਿਤੇ ਮਿੱਟੀ ਵਿੱਚ ਮਿਲ ਗਈਆਂ।