ਮਿਥੁਨ ਚੱਕਰਵਰਤੀ ਨੂੰ ਮਿਲੇਗਾ ‘ਦਾਦਾ ਸਾਹਿਬ ਫਾਲਕੇ’ ਅਵਾਰਡ, 350 ਤੋਂ ਜ਼ਿਆਦਾ ਫਿਲਮਾਂ ‘ਚ ਕੀਤੈ ਕੰਮ

ਮਿਥੁਨ ਚੱਕਰਵਰਤੀ ਨੂੰ ਮਿਲੇਗਾ ‘ਦਾਦਾ ਸਾਹਿਬ ਫਾਲਕੇ’ ਅਵਾਰਡ, 350 ਤੋਂ ਜ਼ਿਆਦਾ ਫਿਲਮਾਂ ‘ਚ ਕੀਤੈ ਕੰਮ

ਨਵੀਂ ਦਿੱਲੀ (ਵੀਓਪੀ ਬਿਊਰੋ) ਮਿਥੁਨ ਚੱਕਰਵਰਤੀ ਨੂੰ ਇਸ ਸਾਲ ‘ਦਾਦਾ ਸਾਹਿਬ ਫਾਲਕੇ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਟਵਿੱਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅਦਾਕਾਰ ਨੂੰ ਇਹ ਪੁਰਸਕਾਰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ਦਿੱਤਾ ਜਾਵੇਗਾ।

ਸੋਸ਼ਲ ਮੀਡੀਆ ‘ਤੇ ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਦਿੱਗਜ ਅਭਿਨੇਤਾ ਮਿਥੁਨ ਦਾ ਨੂੰ ਉਨ੍ਹਾਂ ਦੇ ਸ਼ਾਨਦਾਰ ਸਿਨੇਮਾ ਸਫਰ ਅਤੇ ਭਾਰਤੀ ਸਿਨੇਮਾ ‘ਚ ਸ਼ਾਨਦਾਰ ਯੋਗਦਾਨ ਲਈ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਲਿਖਿਆ, ‘ਮਿਥੁਨ ਦੀ ਸ਼ਾਨਦਾਰ ਸਿਨੇਮਾ ਯਾਤਰਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ! ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਹੋ ਰਿਹਾ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਭਾਰਤੀ ਸਿਨੇਮਾ ਵਿੱਚ ਸ਼ਾਨਦਾਰ ਯੋਗਦਾਨ ਲਈ ਮਹਾਨ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੂੰ ਇਹ ਸਨਮਾਨ 8 ਅਕਤੂਬਰ 2024 ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸਮਾਰੋਹ ਵਿੱਚ ਦਿੱਤਾ ਜਾਵੇਗਾ। ਮਿਥੁਨ ਚੱਕਰਵਰਤੀ ਆਪਣੇ ਕਰੀਅਰ ‘ਚ ਹੁਣ ਤੱਕ 350 ਤੋਂ ਜ਼ਿਆਦਾ ਫਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਸਨੇ ਹਿੰਦੀ, ਬੰਗਾਲੀ, ਉੜੀਆ, ਭੋਜਪੁਰੀ, ਤਾਮਿਲ, ਤੇਲਗੂ, ਕੰਨੜ ਅਤੇ ਪੰਜਾਬੀ ਫਿਲਮਾਂ ਸਮੇਤ ਵੱਖ-ਵੱਖ ਭਾਸ਼ਾਵਾਂ ਦੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ।

error: Content is protected !!