ਮਿਲੀ ਜਾਣਕਾਰੀ ਮੁਤਾਬਿਕ ਜਿਸ ਘਰ ’ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸੀ ਉਹ ਘਰ ਸੁਨਿਆਰੇ ਦਾ ਕੰਮ ਕਰਨ ਵਾਲੇ ਜਗਜੀਤ ਜਿਊਲਰ ਦਾ ਹੈ। ਜਗਜੀਤ ਉਸ ਸਮੇਂ ਆਪਣੀ ਦੁਕਾਨ ’ਤੇ ਮੌਜੂਦ ਸੀ ਜਦੋ ਇਹ ਘਟਨਾ ਵਾਪਰੀ ਸੀ। ਲੁਟੇਰਿਆਂ ਦੇ ਕੋਲ ਹਥਿਆਰ ਵੀ ਮੌਜੂਦ ਸੀ।ਪੀੜਤ ਮਹਿਲਾ ਨੇ ਦੱਸਿਆ ਕਿ ਲੁਟੇਰੇ ਘਰ ਦੀ ਕੰਧ ਨੂੰ ਟੱਪ ਕੇ ਘਰ ਅੰਦਰ ਦਾਖਲ ਹੋਏ ਸੀ ਅਤੇ ਜਿਵੇਂ ਹੀ ਉਸਨੇ ਲੁਟੇਰਿਆਂ ਨੂੰ ਦੇਖਿਆ ਤਾਂ ਉਸ ਨੇ ਤੁਰੰਤ ਹੀ ਘਰ ਅੰਦਰ ਦਰਵਾਜੇ ਨੂੰ ਬੰਦ ਕਰ ਦਿੱਤਾ। ਕਾਫੀ ਚੀਕਾਂ ਮਾਰਨ ਤੋਂ ਬਾਅਦ ਲੁਟੇਰੇ ਉੱਥੋਂ ਫਰਾਰ ਹੋ ਗਏ।