ਮੌਕੇ ਤੇ ਪਹੁੰਚੇ ਗੋਤਾਖੋਰਾਂ ਨੇ ਚਾਰ ਸਾਲਾਂ ਬੱਚੀ ਦੀ ਮ੍ਰਿਤਕ ਦੇਹ ਨੂੰ ਪਾਣੀ ਚੋਂ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਪਹੁੰਚਾਇਆ। ਇਹ ਘਟਨਾ ਬੁਧਵਾਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੀ ਦੇ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਦੇ ਨਾਲ ਬੱਚੀ ਦੀ ਮ੍ਰਿਤਕ ਦੇਹ ਨੂੰ ਬੜੀ ਨਦੀ ’ਚੋਂ ਬਾਹਰ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਮੋਰਚਰੀ ਵਿਖੇ ਭੇਜ ਦਿੱਤੀ ਗਈ।