ਉਨ੍ਹਾਂ ਨੂੰ ਡੁੱਬਦਾ ਦੇਖ ਕੇ ਦੂਜੇ ਨੇ ਵੀ ਪਾਣੀ ‘ਚ ਛਾਲ ਮਾਰ ਦਿੱਤੀ। ਜਿਸ ਕਾਰਨ ਦੋਵੇਂ ਪਾਣੀ ਵਿੱਚ ਡੁੱਬ ਗਏ। ਜਦੋਂ ਪਰਿਵਾਰ ਵਾਲਿਆਂ ਨੇ ਦੇਖਿਆ ਕਿ ਦੋਵੇਂ ਸ਼ਾਮ ਤੱਕ ਵਾਪਸ ਨਹੀਂ ਆਏ ਤਾਂ ਉਹ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਚੱਕੀ ਪੁਲ ਪਹੁੰਚੇ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਅਤੇ ਐਨਡੀਆਰਐਫ ਟੀਮ ਨੂੰ ਸੂਚਨਾ ਦਿੱਤੀ।
ਫਿਲਹਾਲ ਪੁਲਿਸ ਨੇ ਵਿਨੈ ਮਹਾਜਨ ਦੀ ਲਾਸ਼ ਬਰਾਮਦ ਕਰ ਲਈ ਹੈ ਅਤੇ ਡੁੱਬੇ ਨੌਜਵਾਨ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।