ਪੰਜ ਸਾਲ ਪਹਿਲਾਂ ਰੋਜੀ-ਰੋਟੀ ਲਈ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਮੌ××ਤ

ਪੰਜ ਸਾਲ ਪਹਿਲਾਂ ਰੋਜੀ-ਰੋਟੀ ਲਈ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਮੌ××ਤ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੀ ਨੌਜਵਾਨ ਪੀੜੀ ਆਪਣੇ ਚੰਗੇ ਭਵਿੱਖ ਦੇ ਲਈ ਬਾਹਰਲੇ ਦੇਸ਼ਾਂ ਦਾ ਰੁੱਖ ਕਰਦੀ ਹੈ ਪਰ ਕਈ ਵਾਰ ਵਿਦੇਸ਼ਾਂ ਤੋਂ ਇਹੋ ਜਿਹੀ ਮਾੜੀ ਖਬਰ ਸਾਹਮਣੇ ਆਉਂਦੀ ਹੈ, ਜਿਸ ਦੇ ਨਾਲ ਉਹਨਾਂ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਦਾ ਹੈ, ਅਜਿਹਾ ਇੱਕ ਮਾਮਲਾ ਸਾਹਮਣੇ ਹੈ ਜਲੰਧਰ ਤੋਂ, ਜਿੱਥੇ ਵਿਦੇਸ਼ ਵਿੱਚੋਂ ਇੱਕ ਨੌਜਵਾਨ ਦੀ ਮੌਤ ਦੀ ਖਬਰ ਉਸ ਦੇ ਪਰਿਵਾਰ ਨੂੰ ਮਿਲਦੀ ਹੈ ਤੇ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਜਾਂਦਾ ਹੈ।

ਜਾਣਕਾਰੀ ਮੁਤਾਬਕ ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਅਮਰੀਕਾ ਗਏ ਬਸਤੀ ਪੀਰ ਦਾਦ ਦੇ ਰਹਿਣ ਵਾਲੇ ਉਤਕਰਸ਼ ਮੁੰਜਾਲ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਮੌਤ ਹੋ ਗਈ। ਅਮਰੀਕੀ ਸਮੇਂ ਮੁਤਾਬਕ 29 ਸਤੰਬਰ ਨੂੰ ਸ਼ਾਮ 6:30 ਵਜੇ ਫਲਾਈਓਵਰ ’ਤੇ ਇਕ ਕਾਰ ਪਲਟ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਘਰ ਵਿਚ ਮ੍ਰਿਤਕ ਦਾ ਵੱਡਾ ਭਰਾ ਤੇ ਮਾਤਾ-ਪਿਤਾ ਹਨ। ਭਰਾ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ।

ਵੱਡੇ ਭਰਾ ਉਤਸਵ ਦਾ ਕੈਨੇਡਾ ਤੋਂ ਅਮਰੀਕਾ ਪਹੁੰਚਣ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ 1:30 ਵਜੇ ਉਤਕਰਸ਼ ਦਾ ਸਸਕਾਰ ਕਰ ਦਿੱਤਾ ਗਿਆ। ਮਾਤਾ-ਪਿਤਾ ਭਾਰਤ ਤੋਂ ਅਮਰੀਕਾ ਨਹੀਂ ਜਾ ਸਕਦੇ ਸਨ, ਇਸ ਲਈ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੰਝੂ ਭਰੀਆਂ ਅੱਖਾਂ ਨਾਲ ਆਪਣੇ ਪੁੱਤਰ ਨੂੰ ਵਿਦਾਈ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਜਲੰਧਰ ’ਚ ਰਹਿੰਦੇ ਮੁੰਜਾਲ ਪਰਿਵਾਰ ਤੇ ਰਿਸ਼ਤੇਦਾਰਾਂ ’ਚ ਸੋਗ ਦੀ ਲਹਿਰ ਦੌੜ ਗਈ।

error: Content is protected !!