ਉਵਰਲੋਡ ਟਰੈਕਟਰ ਟਰਾਲੀ ਨੇ ਉਜਾੜਿਆ ਪਰਿਵਾਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਮੌ+ਤ

ਗੁਰਦਾਸਪੁਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਦੀਨਾਨਗਰ-ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਬਾਂਠਾਵਾਲਾ ਨੇੜੇ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਇਕ ਸਫਾਰੀ ਗੱਡੀ ਦੀ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ‘ਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਦੀਪ ਆਪਣੇ ਪੰਜ ਸਾਥੀਆਂ ਨਾਲ ਸਫਾਰੀ ਗੱਡੀ ‘ਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ।

ਜਿਵੇਂ ਹੀ ਇਹ ਗੱਡੀ ਪਿੰਡ ਬਾਂਠਾਵਾਲਾ ਨੇੜੇ ਪੁੱਜੀ ਤਾਂ ਦੀਨਾਨਗਰ ਸਾਈਡ ਵੱਲ ਜਾ ਰਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਕਾਰ ਚਲਾ ਰਹੇ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

error: Content is protected !!