2 ਮੋਟਰਸਾਈਕਲ ਦੀ ਹੋਈ ਜਬਰਦਸਤ ਟੱਕਰ, 3 ਨੌਜਵਾਨਾਂ ਦੀ ਹੋਈ ਮੌ+ਤ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ ‘ਤੇ ਸ਼ਨੀਵਾਰ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਬਾਈਕ ‘ਤੇ 5 ਨੌਜਵਾਨ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋਂ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ।

ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ।

ਘਟਨਾ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਐਸ.ਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਡਡਵਿੰਡੀ ਨੇੜੇ ਤਾਸ਼ਪੁਰ ਮੋੜ ’ਤੇ ਹਾਦਸਾ ਵਾਪਰ ਗਿਆ ਹੈ।

ਉਹ ਤੁਰੰਤ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰੋ ਹਾਂਡਾ ਅਤੇ ਪਲਸਰ ਬਾਈਕ ਦੀ ਟੱਕਰ ਹੋ ਗਈ ਸੀ। ਜਿਸ ‘ਤੇ 5 ਨੌਜਵਾਨ ਸਨ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ।

error: Content is protected !!